ਮੰਤਰੀ ਕਟਾਰੂਚੱਕ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀਆਂ ਵਾਟਰ ਸਪਲਾਈ ਦੀਆਂ ਟੈਂਕੀਆਂ ਦੇ ਕੀਤੇ ਉਦਘਾਟਨ
Friday, Mar 15, 2024 - 01:47 PM (IST)

ਭੋਆ/ਦੀਨਾਨਗਰ (ਹਰਜਿੰਦਰ ਸਿੰਘ ਗੌਰਾਇਆ)- ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਕਰੀਬ ਅੱਧੀ ਦਰਜਨ ਪਿੰਡਾਂ ਅੰਦਰ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਰੀਬ 3 ਕਰੋੜ ਦੀ ਲਾਗਤ ਨਾਲ ਤਿਆਰ ਹੋਇਆ ਵਾਟਰ ਸਪਲਾਈ ਦੀਆਂ ਟੈਂਕੀਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਹਰੇਕ ਇਲਾਕੇ ਦੇ ਪਿੰਡਾਂ ਵਿਚ ਸ਼ੁੱਧ ਪਾਣੀ ਮੁਹਇਆ ਹੋ ਸਕੇ। ਉਨ੍ਹਾਂ ਦੱਸਿਆ ਕਿ ਅੱਜ ਭੋਆ ਹਲਕੇ ਦੇ ਕਰੀਬ ਅੱਧੀ ਦਰਜਨ ਪਿੰਡਾਂ ਵਿੱਚ ਵਾਟਰ ਸਪਲਾਈ ਯੋਜਨਾ ਤਹਿਤ ਵਾਟਰ ਟੈਂਕੀਆਂ ਦੇ ਉਦਘਾਟਨ ਕੀਤੇ ਗਏ ਹਨ ਤਾਂ ਕਿ ਲੋਕਾਂ ਨੂੰ ਸ਼ੁੱਧ ਪਾਣੀ ਮਿਲ ਸਕੇ । ਇਸ ਮੌਕੇ ਉਹਨਾਂ ਗੱਲਬਾਤ ਕਰਦੇ ਹੋਏ ਦੱਸਿਆ ਕਿ ਜੋ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ-ਵੱਖ ਹਲਕਿਆਂ ਤੋਂ 8 ਦੇ ਕਰੀਬ ਉਮੀਦਵਾਰਾਂ ਦੀ ਲੋਕ ਸਭਾ ਦੀ ਲਿਸਟ ਜਾਰੀ ਕੀਤੀ ਗਈ ਹੈ ਮੈਂ ਉਹਨਾਂ ਉਮੀਦਵਾਰਾਂ ਨੂੰ ਵਧਾਈ ਵੀ ਦਿੰਦਾ ਹਾਂ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪ ਵੱਡੀ ਲੀਡ ਨਾਲ ਪੰਜਾਬ ਦੀਆਂ 13 ਸੀਟਾਂ ਤੇ ਹੀ ਜਿੱਤ ਪ੍ਰਾਪਤ ਕਰੇਗੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕ ਹੀ ਉਪਰਾਲਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ ਜਿਸ ਤਹਿਤ ਅੱਜ ਇਹ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ਹਨ ਤਾਂ ਕਿ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਸਰਕਾਰ ਦੀਆਂ ਸਹੂਲਤਾਂ ਦੇ ਲਾਭ ਮਿਲ ਸਕਣ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਅਧਿਕਾਰੀ ਅਤੇ 'ਆਪ' ਦੇ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ : ਮਾਮੂਲੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8