ਕੈਬਨਿਟ ਮੰਤਰੀ ਕਟਾਰੂਚੱਕ ਨੇ ਅਜਨਾਲਾ ਹਮਲੇ ''ਚ ਜ਼ਖਮੀ ਹੋਏ ਹੋਮਗਾਰਡ ਜਵਾਨ ਦਾ ਜਾਣਿਆ ਹਾਲ
Sunday, Feb 26, 2023 - 06:27 PM (IST)

ਦੀਨਾਨਗਰ (ਹੇਮੰਤ)- ਬੀਤੇ ਦਿਨੀਂ ਅਜਨਾਲਾ ਵਿਖੇ ਹੋਈਆਂ ਝੜਪਾਂ ਦੌਰਾਨ ਜ਼ਖ਼ਮੀ ਹੋਣ ਵਾਲੇ ਪੰਜਾਬ ਹੋਮਗਾਰਡ ਦੇ ਜਵਾਨ ਜਨਕ ਰਾਜ ਦੀ ਸਿਹਤ ਦਾ ਹਾਲ ਜਾਨਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਉਸਦੇ ਘਰ ਦੀਨਾਨਗਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਹੋਮਗਾਰਡ ਦੇ ਜਵਾਨ ਜਨਕ ਰਾਜ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਸ ਦੀ ਬਹਾਦਰੀ ਤੇ ਸੂਝ-ਬੂਝ ਦੀ ਸਰਾਹਨਾ ਕੀਤੀ।
ਇਹ ਵੀ ਪੜ੍ਹੋ- ਬਾਬੇ ਨੇ ਪੋਟਲੀ ਸੁੰਘਾ ਕੇ ਔਰਤ ਨਾਲ ਕੀਤਾ ਵੱਡਾ ਕਾਂਡ, ਫ਼ਿਰ ਜੋ ਹੋਇਆ ਸੁਣ ਹੋਵੋਗੇ ਹੈਰਾਨ
ਉਨ੍ਹਾਂ ਕਿਹਾ ਕਿ ਅਜਨਾਲਾ ਦੀ ਘਟਨਾ ਵਿਚ ਪੰਜਾਬ ਪੁਲਸ ਅਤੇ ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਅਧਿਕਾਰੀਆਂ ਨੇ ਜਿਸ ਸੂਝ-ਬੂਝ, ਸਬਰ ਅਤੇ ਜ਼ਿੰਮੇਵਾਰੀ ਤੋਂ ਕੰਮ ਲਿਆ ਹੈ ਉਸ ਨਾਲ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਹੋਣੋ ਰੋਕ ਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੂੰ ਢਾਲ ਬਣਾ ਕੇ ਏਵੇਂ ਦੀ ਹਰਕਤ ਕਰਨਾ ਕਿਸੇ ਵੀ ਤਰ੍ਹਾਂ ਜਾਇਜ ਨਹੀਂ ਹੈ ਅਤੇ ਇਹ ਸਾਰਾ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ 'ਚ ਹੈ।
ਇਹ ਵੀ ਪੜ੍ਹੋ- ਸੈਸਰਾ ਕਲਾਂ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਔਰਤ ਦਾ ਕਤਲ
ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਅੱਜ ਦੀਨਾਨਗਰ ਵਿਖੇ ਪੰਜਾਬ ਹੋਮਗਾਰਡ ਦੇ ਜਵਾਨ ਜਨਕ ਰਾਜ ਦਾ ਪਤਾ ਲੈਣ ਆਏ ਹਨ। ਜੋ ਝੜਪ ਵਿਚ ਜ਼ਖਮੀ ਤਾਂ ਹੋ ਗਏ ਪਰ ਗੁਰੂ ਸਾਹਿਬ ਦੇ ਅਦਬ ਸਤਿਕਾਰ 'ਚ ਉਨ੍ਹਾਂ ਆਪਣਾ ਆਪਾ ਨਹੀਂ ਖੋਹਿਆ। ਉਨ੍ਹਾਂ ਕਿਹਾ ਕਿ ਉਹ ਜਨਕ ਰਾਜ ਸਮੇਤ ਸਾਰੇ ਜ਼ਖ਼ਮੀ ਪੁਲਸ ਤੇ ਹੋਮਗਾਰਡ ਦੇ ਜਵਾਨਾਂ ਤੇ ਅਧਿਕਾਰੀਆਂ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਨ।
ਇਹ ਵੀ ਪੜ੍ਹੋ- BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੀ ਡਰੋਨ 'ਤੇ 60 ਰਾਊਂਡ ਫ਼ਾਇਰ ਕਰ ਸੁੱਟਿਆ ਹੇਠਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।