ਮੰਤਰੀ ਕਟਾਰੂਚੱਕ ਨੇ ਘਰੋਟਾ ਕੋਲ ਪੈਂਦੇ 2 ਵੱਡੇ ਪੁੱਲਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

Sunday, Aug 25, 2024 - 05:21 PM (IST)

ਮੰਤਰੀ ਕਟਾਰੂਚੱਕ ਨੇ ਘਰੋਟਾ ਕੋਲ ਪੈਂਦੇ 2 ਵੱਡੇ ਪੁੱਲਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

ਘਰੋਟਾ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਪਿੰਡ ਘਰੋਟਾ ਕੋਲ ਪੈਂਦੇ ਦੋ ਵੱਡੇ ਪੁੱਲਾਂ ਦੇ ਹਾਲਾਤ ਦਾ ਖੁਦ ਪਹੁੰਚ ਕੇ ਜਾਇਜ਼ਾ ਲਿਆ। ਉਹਨਾਂ ਨਾਲ ਇਸ ਮੌਕੇ ਕਈ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਪਤੰਗ ਉਡਾਉਂਦੇ ਫੜੇ ਜਾਣ 'ਤੇ 5 ਸਾਲ ਦੀ ਕੈਦ ਤੇ ਲੱਗੇਗਾ 20 ਲੱਖ ਦਾ ਜੁਰਮਾਨਾ

 ਇਸ ਮੌਕੇ ਉਹਨਾਂ ਗੱਲਬਾਤ ਕਰਦੇ ਦੱਸਿਆ ਕਿ ਇਹ ਪੁੱਲਾਂ ਬਾਰੇ ਮੈਨੂੰ ਪਤਾ ਲੱਗਾ ਸੀ ਕਿ ਇਸ ਪੁੱਲ ਦੀ ਕੁਝ ਹਾਲਾਤ ਖ਼ਸਤਾ ਹੋ ਗਈ ਹੈ ਜਿਸ ਤਹਿਤ ਅੱਜ ਇਥੇ ਮੈਂ ਖੁਦ ਪਹੁੰਚ ਕੇ ਸਾਰੇ ਹਾਲਾਤ ਦਾ ਜਾਇਜ਼ਾ ਲਿਆ ਹੈ। ਉਹਨਾਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਤੁਰੰਤ ਹੁਕਮ ਕੀਤੇ ਕਿ ਇਸ ਪੁੱਲਾਂ ਦੀ ਪੁਨਰ ਨਿਰਮਾਣ ਦੇ ਕੰਮ ਤੁਰੰਤ ਕੀਤੇ ਜਾਣ ਤਾਂ ਕਿ ਆਉਣ ਜਾਣ ਵਾਲੇ ਲੋਕਾਂ ਨੂੰ ਜੋ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਸ ਤੋਂ ਰਹਿਤ ਮਿਲ ਸਕੇ। 

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

 ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੀਨਾਨਗਰ ਬਾਈਪਾਸ ਤੋਂ ਘਰੋਟਾ ਵਾਇਆ ਛੰਨੀ ਟੋਲਾ, ਜੰਗਲ ਭਵਾਨੀ ਰੋਡ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਲਦ ਇਸ ਰੋਡ  ਰਿਪੇਅਰ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਤਾਂ ਕਿ ਜੋ ਇਲਾਕੇ ਦੇ ਲੋਕਾਂ ਨੂੰ ਪਿਛਲੇ ਸਮੇਂ ਤੋਂ ਸੜਕ ਦੀ ਖ਼ਸਤਾ ਹਾਲਾਤ ਹੋਣ ਕਾਰਨ ਪਰੇਸ਼ਾਨੀਆਂ ਆ ਰਹੀਆਂ ਨੇ ਉਹਨਾਂ ਦੇ ਮੱਦੇਨਜ਼ਰ ਰੱਖ ਕੇ ਜਲਦ ਹੀ ਇਸ ਰੋਡ ਦੀ ਰਿਪੇਅਰ ਕਰਾ ਕੇ ਇਸ ਦਾ ਹੱਲ ਕਰ ਦਿੱਤਾ ਜਾਵੇਗਾ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਕਿਸੇ ਤਰ੍ਹਾਂ ਦੀ ਵੀ ਇਲਾਕੇ ਦੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ

 ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਇਲਾਕੇ ਅੰਦਰ ਵਿਕਾਸ ਦੇ ਕੰਮ ਵਾਸਤੇ ਬਹੁਤ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ।  ਉਹਨਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਵੀ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News