ਪੰਜਾਬ ਸਰਕਾਰ ਦੀ ਵੱਡੀ ਪਹਿਲ: ਮੰਤਰੀ ਕਟਾਰੂਚੱਕ ਨੇ ਭੋਆ 'ਚ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

Sunday, Nov 09, 2025 - 05:36 PM (IST)

ਪੰਜਾਬ ਸਰਕਾਰ ਦੀ ਵੱਡੀ ਪਹਿਲ:  ਮੰਤਰੀ ਕਟਾਰੂਚੱਕ ਨੇ ਭੋਆ 'ਚ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

ਪਠਾਨਕੋਟ (ਕੰਵਲ)- ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਪਹਿਲ ਕਦਮੀ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਭਰ 'ਚ 3 ਹਜ਼ਾਰ ਨਵੇਂ ਖੇਡ ਸਟੇਡੀਅਮ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 30 ਸਟੇਡੀਅਮ ਸਿਰਫ ਵਿਧਾਨ ਸਭਾ ਹਲਕਾ ਭੋਆ 'ਚ ਹੀ ਬਣਨਗੇ। ਇਨ੍ਹਾਂ ਵਿੱਚੋਂ ਪੰਜ ਸਟੇਡੀਅਮਾਂ ਦਾ ਨੀਂਹ ਪੱਥਰ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਰੱਖਿਆ ਗਿਆ।

ਇਹ ਵੀ ਪੜ੍ਹੋ-ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਸੂਬਾ ਸਰਕਾਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ” ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸਨੂੰ ਪੰਜਾਬ ਭਰ ਵਿੱਚ ਲੋਕਾਂ ਵੱਲੋਂ ਭਰਪੂਰ ਸਹਿਯੋਗ ਮਿਲਿਆ ਸੀ।

ਇਹ ਵੀ ਪੜ੍ਹੋ- ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਵਿੱਚ ਖਿਡਾਰੀਆਂ ਦੀ ਕਮੀ ਨਹੀਂ, ਪਰ ਖੇਡ ਮੈਦਾਨਾਂ ਦੀ ਘਾਟ ਕਾਰਨ ਕਈ ਵਾਰ ਨੌਜਵਾਨ ਖੇਡਾਂ ਤੋਂ ਦੂਰ ਹੋ ਜਾਂਦੇ ਹਨ। ਇਸੀ ਕਰਕੇ ਸੂਬਾ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਸੂਬੇ ਵਿੱਚ 3 ਹਜ਼ਾਰ ਨਵੇਂ ਖੇਡ ਸਟੇਡੀਅਮ ਬਣਾਏ ਜਾਣਗੇ, ਜਿਸ ਲਈ ਕਰੋੜਾਂ ਰੁਪਏ ਖਰਚੇ ਜਾਣਗੇ। ਇਸੇ ਕੜੀ ਤਹਿਤ ਅੱਜ ਭੋਆ ਹਲਕੇ ਵਿੱਚ ਪੰਜ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਹਲਕਾ ਭੋਆ ਵਿੱਚ ਕੁੱਲ 30 ਖੇਡ ਸਟੇਡੀਅਮ ਬਣ ਜਾਣਗੇ, ਜਿਸ ਨਾਲ ਬੱਚਿਆਂ ਨੂੰ ਖੇਡਾਂ ਵਿੱਚ ਆਪਣਾ ਭਵਿੱਖ ਸੁਨਹਿਰਾ ਬਣਾਉਣ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ-  ਪੰਜਾਬ: ਬੁਲਟ ਮੋਟਰਸਾਈਕਲ ਚਲਾਉਣ ਵਾਲੇ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ ਜਾਵੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News