ਮੰਤਰੀ ਕਟਾਰੂਚੱਕ ਨੇ ਗੁਰਦਾਸਪੁਰ ਮੰਡੀ ’ਚ ਝੋਨੇ ਦੀ ਖ਼ਰੀਦ, ਲਿਫਟਿੰਗ ਤੇ ਮੀਂਹ ਦੌਰਾਨ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Tuesday, Oct 17, 2023 - 04:24 PM (IST)
ਗੁਰਦਾਸਪੁਰ (ਵਿਨੋਦ, ਹਰਮਨ)- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬੀਤੇ ਦਿਨ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ (ਸ਼ਹਿਰੀ) ਪ੍ਰਧਾਨ ਸ਼ਮਸ਼ੇਰ ਸਿੰਘ, ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਡੀ. ਐੱਫ. ਐੱਸ. ਸੀ. ਡਾ. ਡੇਜ਼ੀ ਮਹਿਤਾ, ਫੂਡ ਸਪਲਾਈ ਵਿਭਾਗ, ਮੰਡੀ ਬੋਰਡ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਮਗਰੋਂ ਕੁਲਬੀਰ ਸਿੰਘ ਜ਼ੀਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ
ਗੁਰਦਾਸਪੁਰ ਦਾਣਾ ਮੰਡੀ ’ਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਬਾਰਿਸ਼ ਦੇ ਮੌਸਮ ਦੌਰਾਨ ਮੰਡੀਆਂ ’ਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਸ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ’ਚ ਲਗਭਗ 8 ਲੱਖ ਕਿਸਾਨਾਂ ਦੀ ਹੋਣ ਵਾਲੀ ਸੰਭਾਵਿਤ ਆਮਦ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ 1854 ਖ਼ਰੀਦ ਕੇਂਦਰ ਬਣਾਏ ਗਏ ਹਨ ਅਤੇ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ- ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ
ਉਨ੍ਹਾਂ ਦੱਸਿਆ ਕਿ 15 ਅਕਤੂਬਰ ਦੀ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ’ਚ 24 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਆਈ ਹੈ, ਜਿਸ ’ਚੋਂ 22.50 ਲੱਖ ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਕਿਸਾਨਾਂ ਨੂੰ ਖ਼ਰੀਦੀ ਫ਼ਸਲ ਦੀ 24 ਘੰਟਿਆਂ ਦੇ ਅੰਦਰ ਹੀ ਅਦਾਇਗੀ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ 2350 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਤਰਨਤਾਰਨ ਸ਼ਹਿਰ 'ਚ ਦੇਹ ਵਪਾਰ ਲਈ ਸੁਰੱਖਿਅਤ ਸਥਾਨ ਬਣੇ ਹੋਟਲ, ਰੋਜ਼ਾਨਾ ਲੱਖਾਂ ਰੁਪਏ ਦਾ ਖੇਡਿਆ ਜਾਂਦਾ ਜੂਆ
ਕੈਬਨਿਟ ਮੰਤਰੀ ਨੇ ਕਿਹਾ ਕਿ ਬਾਰਿਸ਼ ਨੂੰ ਦੇਖਦੇ ਹੋਏ ਮੰਡੀਆਂ ’ਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਫ਼ਸਲ ਨੂੰ ਕੋਈ ਨੁਕਸਾਨ ਨਾ ਪਹੁੰਚੇ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਪਣੀ ਜਿਣਸ ਵੇਚਣ ਲਈ ਆ ਰਹੇ ਕਿਸਾਨਾਂ ਦੀ ਹਰ ਸਹੂਲਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸ਼ੈਲਰ ਮਾਲਕਾਂ ਵੱਲੋਂ ਕੀਤੀ ਗਈ ਹੜਤਾਲ ਬਾਰੇ ਗੱਲ ਕਰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਭਾਰਤੀ ਖੁਰਾਕ ਨਿਗਮ ਨੂੰ ਸ਼ੈਲਰ ਮਾਲਕਾਂ ਦੀਆਂ ਵਾਜਿਬ ਮੰਗਾਂ ਨੂੰ ਨਰਮ ਰੁਖ ਰੱਖ ਕੇ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਹੜਤਾਲ ਨੂੰ ਖ਼ਤਮ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਇਸ ਦੇ ਚੰਗੇ ਸਿੱਟੇ ਸਾਹਮਣੇ ਆਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8