ਪਠਾਨਕੋਟ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੀਤਾ ਦੌਰਾ
Sunday, Aug 17, 2025 - 05:58 PM (IST)

ਪਠਾਨਕੋਟ (ਧਰਮਿੰਦਰ)- ਲਗਾਤਾਰ ਮੀਂਹ ਕਾਰਨ ਦਰਿਆਵਾਂ ਅਤੇ ਨਾਲਿਆਂ ਦਾ ਪਾਣੀ ਵਧਣ ਨਾਲ ਮੈਦਾਨੀ ਇਲਾਕੇ ਬਹੁਤ ਪ੍ਰਭਾਵਿਤ ਹੋ ਰਹੇ ਹਨ। ਪਠਾਨਕੋਟ ਜ਼ਿਲ੍ਹੇ ਦੀ ਜਲਾਲੀਆ ਨਦੀ ਉਫਾਨ ‘ਚ ਆ ਗਈ ਹੈ, ਜਿਸ ਕਰਕੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਇਸ ਸਥਿਤੀ ਕਾਰਨ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਹਿਮਾਚਲ 'ਚ ਮਰੇ ਪੰਜਾਬ ਦੇ 4 ਸ਼ਰਧਾਲੂਆਂ ਦਾ ਇਕੱਠਿਆਂ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪੂਰਾ ਪਰਿਵਾਰ
ਇਨ੍ਹਾਂ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ। ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਫਸਲਾਂ ਨੂੰ ਗੰਭੀਰ ਨੁਕਸਾਨ ਹੋਇਆ ਹੈ ਅਤੇ ਜੈਤਪੁਰ ਪੋਸਟ ਵੀ ਪਾਣੀ ਵਿੱਚ ਡੁੱਬ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਕੈਬਨਿਟ ਮੰਤਰੀ ਨੇ ਕਿਹਾ ਕਿ ਬਰਸਾਤ ਕਾਰਨ ਖੇਤਰ ਵਿੱਚ ਕਾਫ਼ੀ ਪਾਣੀ ਭਰ ਗਿਆ ਹੈ ਅਤੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਥਿਤੀ ਨੂੰ ਜਲਦ ਕਾਬੂ ਕੀਤਾ ਜਾਵੇਗਾ ਤਾਂ ਜੋ ਹੋਰ ਨੁਕਸਾਨ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਇਹ ਇਲਾਕੇ ਆਏ ਹੜ੍ਹ ਦੀ ਚਪੇਟ 'ਚ, ਪ੍ਰਸ਼ਾਸਨ ਨੇ ਕੀਤਾ HighAlert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8