ਮੰਤਰੀ ਕਟਾਰੂਚੱਕ ਵੱਲੋਂ ਖੰਡ ਮਿੱਲ ਪਨਿਆੜ ਦੇ ਸਾਲ 2023-24 ਦੇ ਗੰਨਾ ਪਿੜਾਈ ਸੀਜਨ ਦਾ ਕੀਤਾ ਉਦਘਾਟਨ
Saturday, Dec 02, 2023 - 05:19 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਖੰਡ ਮਿੱਲ ਪਨਿਆੜ ਦੇ ਸਾਲ 2023-24 ਦੇ ਗੰਨਾ ਪਿੜਾਈ ਸੀਜਨ ਦਾ ਉਦਘਾਟਨ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਕੇਨ ਅਡਵਾਈਜ਼ਰ ਪਵਨ ਕੁਮਾਰ ਭੱਲਾ, ਜਨਰਲ ਮੈਨੇਜਰ ਸਰਬਜੀਤ ਸਿੰਘ ਹੁੰਦਲ, ਇੰਜੀਨੀਅਰ ਕਮ ਪ੍ਰਚੇਜ ਅਫਸਰ ਸੰਦੀਪ ਸਿੰਘ ਅਤੇ ਸੀਸੀਡੀਓ ਰਾਜ ਕਮਲ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ- ਹਸਪਤਾਲ 'ਚ ਦਾਖ਼ਲ ਬੱਚਿਆਂ ਨੂੰ ਮਿਲਣ ਪਹੁੰਚੇ ਹਰਜੋਤ ਬੈਂਸ, ਪ੍ਰਿੰਸੀਪਲ ਖ਼ਿਲਾਫ਼ ਲਿਆ ਸਖ਼ਤ ਐਕਸ਼ਨ
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਘੜੀ ਅਪਣੇ ਕਿਸਾਨ ਭਰਾਵਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਗੰਨਾ ਪਿੜਾਈ ਸੀਜ਼ਨ ਦੀ ਸ਼ੁਰੂਆਤ ਅੱਜ ਖੰਡ ਮਿੱਲ ਪਨਿਆੜ ਤੋਂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿੱਚ ਅਨੇਕਾਂ ਸ਼ਾਨਦਾਰ ਕੰਮ ਕੀਤੇ ਗਏ ਹਨ, ਹੁਣ ਗੰਨੇ ਦੇ ਭਾਅ ਵਿੱਚ ਕੀਤੇ ਗਏ ਤਾਜ਼ਾ ਵਾਧੇ ਨਾਲ ਪੰਜਾਬ ਦਾ ਗੰਨਾ ਕਾਸ਼ਤਕਾਰ ਕਿਸਾਨ ਖੁਸ਼ ਹੈ ਕਿਉਂਕਿ ਪੰਜਾਬ ਦਾ ਗੰਨਾ ਕਾਸ਼ਤਕਾਰ ਕਿਸਾਨ ਦੇਸ਼ ਅੰਦਰ ਸਭ ਤੋਂ ਵੱਧ ਗੰਨੇ ਦੀ ਕੀਮਤ ਹਾਸਲ ਕਰਨ ਵਾਲਾ ਕਿਸਾਨ ਬਣ ਗਿਆ ਹੈ।
ਇਹ ਵੀ ਪੜ੍ਹੋ- ਦੋ ਕਾਰਾਂ ਦੀ ਭਿਆਨਕ ਟੱਕਰ 'ਚ ਔਰਤ ਤੇ ਬੱਚਾ ਗੰਭੀਰ ਜ਼ਖ਼ਮੀ, ਮੰਤਰੀ ਧਾਲੀਵਾਲ ਨੇ ਪਹੁੰਚਾਏ ਹਸਪਤਾਲ
ਸਿਰਫ਼ ਇੰਨਾ ਹੀ ਨਹੀਂ ਸਗੋਂ ਮਾਨ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਦੀ ਅਦਾਇਗੀ ਵੀ ਸਮੇਂ ਸਿਰ ਯਕੀਨੀ ਬਣਾਈ ਗਈ ਹੈ, ਜਦੋਂਕਿ ਉਸ ਤੋਂ ਪਹਿਲਾਂ ਕਿਸਾਨਾਂ ਨੂੰ ਅਪਣੀ ਗੰਨੇ ਦੀ ਫ਼ਸਲ ਦੀ ਅਦਾਇਗੀ ਲਈ ਵੀ ਲੰਮੇ ਸੰਘਰਸ਼ ਕਰਨ ਪੈ ਰਹੇ ਸਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜ ਹਜ਼ਾਰ ਟੀਡੀਸੀ ਦੀ ਜੋ ਨਵੀਂ ਖੰਡ ਮਿੱਲ ਤਿਆਰ ਕੀਤੀ ਜਾ ਰਹੀ ਹੈ, ਉਸਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਆਉਂਦੇ ਦਿਨਾਂ ਵਿੱਚ ਵੱਡੀ ਸਮਰੱਥਾ ਦੀ ਨਵੀਂ ਖੰਡ ਮਿੱਲ ਤਿਆਰ ਹੋਣ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ ਅਤੇ ਇਸ ਮਿੱਲ ਦੇ ਤਿਆਰ ਹੋਣ ਨਾਲ ਇਸ ਖੇਤਰ ਦੇ ਕਿਸਾਨਾਂ ਨੂੰ ਅਪਣਾ ਗੰਨਾ ਦੂਰ ਦੁਰਾਡੇ ਦੀਆਂ ਖੰਡ ਮਿੱਲਾਂ ਵਿੱਚ ਲੈ ਕੇ ਜਾਣ ਦੀ ਲੋੜ ਨਹੀਂ ਪਵੇਗੀ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਰੈਲੀ ਦੇ ਮੱਦਨੇਜ਼ਰ ਪੁਲਸ ਨੇ ਡਾਇਵਰਟ ਕੀਤੀ ਟ੍ਰੈਫ਼ਿਕ, ਲੋਕਾਂ ਲਈ ਬਦਲਵੇਂ ਰੂਟ ਜਾਰੀ
ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਸ਼ਾਨਦਾਰ ਕੰਮ ਕਰ ਰਹੀ ਹੈ ਜਿਸ ਤੋਂ ਸੂਬੇ ਦਾ ਕਿਸਾਨ ਪੂਰੀ ਤਰ੍ਹਾਂ ਖੁਸ਼ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਮਗਰੋਂ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ ਖੁਆਰੀ ਘਟੀ ਹੈ ਅਤੇ ਫ਼ਸਲਾਂ ਦੀ ਅਦਾਇਗੀ ਸਮੇਂ ਸਿਰ ਯਕੀਨ ਬਣਾਈ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਲਈ ਨਿਰਵਿਘਨ ਬਿਜਲੀ ਸਪਲਾਈ, ਸਮੇਂ ਸਿਰ ਅਤੇ ਟੇਲਾਂ ਤੱਕ ਨਹਿਰੀ ਪਾਣੀ ਸਪਲਾਈ ਅਤੇ ਜਲ ਸਰੋਤਾਂ ਦੀ ਸਾਂਭ-ਸੰਭਾਲ ਵਰਗੇ ਕਿਸਾਨਾਂ ਦੇ ਹਿੱਤ ਵਿੱਚ ਸ਼ਾਨਦਾਰ ਕੰਮ ਕੀਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8