ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਸਬਾ ਬਮਿਆਲ ਵਿਖੇ ਵਿਕਾਸ ਦੇ ਕੰਮਾਂ ਦਾ ਜਾਇਜ਼ਾ

Tuesday, Feb 04, 2025 - 06:26 PM (IST)

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਸਬਾ ਬਮਿਆਲ ਵਿਖੇ ਵਿਕਾਸ ਦੇ ਕੰਮਾਂ ਦਾ ਜਾਇਜ਼ਾ

ਬਮਿਆਲ(ਹਰਜਿੰਦਰ ਗੋਰਾਇਆ)- ਅੱਜ ਸਰਹੱਦੀ ਕਸਬਾ ਬਮਿਆਲ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਚਨਚੇਤ ਦੌਰਾ ਕਰਕੇ ਪਿੰਡ ਬਮਿਆਲ ਦੇ ਸਰਪੰਚ ਮਨੀਸ਼ ਗੁਪਤਾ (ਛੋਟੂ) ਵੱਲੋਂ ਪਿੰਡ ਅੰਦਰ ਕਰਾਇਆ ਜਾ ਰਿਹਾ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ ਇਸ ਮੌਕੇ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪੰਚਾਇਤ ਵੱਲੋਂ ਕੀਤੇ ਕੰਮਾਂ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। 

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪਿਛਲੇ ਲੰਮੇ ਸਮੇਂ ਤੋਂ ਵਿਕਾਸ ਦੇ ਕੰਮਾਂ ਨੂੰ ਲੈ ਕੇ ਮੁਸ਼ਕਿਲਾਂ ਵਿੱਚ ਘਿਰੇ ਇਲਾਕਾ ਵਾਸੀਆਂ ਨੂੰ  ਮੰਦੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਮੰਤਰੀ ਵੱਲੋ ਤੁਰੰਤ ਡੀ.ਸੀ ਪਠਾਨਕੋਟ ਨੂੰ ਫੋਨ ਕਰਕੇ ਮਾਮਲਾ ਹੱਲ ਕਰਨ ਲਈ ਕਿਹਾ ਗਿਆ। ਇਸ ਦੇ ਨਾਲ ਹੀ ਲੋਕਾਂ ਵੱਲੋਂ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਜਿਵੇਂ ਕਿ ਪੀ. ਡਬਲਯੂ. ਡੀ ਫਿਰਨੀ, ਬੰਦ ਪਈਆਂ ਨਾਲੀਆਂ, ਖੇਡ ਗਰਾਊਂਡ, ਕਮਿਊਨਿਟੀ ਹਾਲ, ਐੱਸ, ਸੀ ਜੰਜਘਰ ਆਦਿ ਬਾਰੇ ਦੱਸਿਆ ਗਿਆ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੌਕੇ 'ਤੇ ਹੀ ਹੱਲ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਉਪਰਾਲਾ ਹੈ ਕਿ ਪੰਜਾਬ ਅੰਦਰ ਕਿਸੇ ਵੀ ਇਲਾਕੇ ਅੰਦਰ ਵਿਕਾਸ ਪੱਖੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਅੰਦਰ ਵਿਕਾਸ ਦੇ ਕੰਮ ਪੂਰੇ ਪੱਖਪਾਤ ਨਾਲ ਕਰਾਏ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕੋ ਹੀ ਸੁਪਨਾ ਹੈ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਲੈ ਕੇ ਪੰਜਾਬ ਅੰਦਰ ਨਵੇਂ ਨਵੇਂ ਕਈ ਪ੍ਰੋਜੈਕਟ 'ਤੇ ਕੰਮ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News