ਭਾਜਪਾ ਸੂਬਾ ਸੰਗਠਨ ਮੰਤਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
Tuesday, Dec 05, 2023 - 08:40 PM (IST)
ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਸੂਬਾ ਸੰਗਠਨ ਮੰਤਰੀ ਨਿਵਾਸੁਲੂ ਅੱਜ ਬਿਆਸ ਵਿਖੇ ਰਾਧਾ ਸੁਆਮੀ ਸਤਿਸੰਗ ਡੇਰੇ ਪਹੁੰਚੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਰੀਬ ਇਕ ਘੰਟਾ ਡੇਰਾ ਮੁਖੀ ਨਾਲ ਬੈਠ ਕੇ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ’ਤੇ ਚਰਚਾ ਕੀਤੀ। ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਇਸ ਸਮੇਂ ਮੰਤਰੀ ਨਿਵਾਸੁਲੂ ਨੇ ਡੇਰੇ 'ਚ ਚੱਲ ਰਹੀਆਂ ਧਾਰਮਿਕ ਅਤੇ ਸਮਾਜਿਕ ਸਰਗਰਮੀਆਂ ਬਾਰੇ ਜਾਣਕਾਰੀ ਹਾਸਲ ਕਰਨ ’ਚ ਗਹਿਰੀ ਦਿਲਚਸਪੀ ਦਿਖਾਈ। ਉਨ੍ਹਾਂ ਕਿਹਾ ਕਿ ਡੇਰੇ ’ਚ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸੰਗਤ ਕਰਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਅਤੇ ਸਕੂਨ ਮਿਲਿਆ ਹੈ। ਉਨ੍ਹਾਂ ਅਧਿਆਤਮਕ ਸੰਸਥਾ ਡੇਰਾ ਬਿਆਸ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ : ਜਹਾਜ਼ਾਂ ਦੀ ਖਰੀਦ ਦੇ ਮਾਮਲੇ 'ਚ MP ਸੰਜੀਵ ਅਰੋੜਾ ਵੱਲੋਂ ਪੁੱਛੇ ਸਵਾਲ ਦੇ ਜਵਾਬ 'ਚ ਹੋਇਆ ਵੱਡਾ ਖੁਲਾਸਾ
ਇਸ ਮੌਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨੌਜਵਾਨੀ ਦੀ ਵਿਦੇਸ਼ਾਂ ਨੂੰ ਪਲਾਇਨ ਕਰਨ ਅਤੇ ਨਸ਼ਿਆਂ ਦੇ ਪ੍ਰਚਲਨ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੌਜਵਾਨੀ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਸੇਧ ਲੈਣ ਅਤੇ ਅਧਿਆਤਮਕ ਮਾਰਗ ’ਤੇ ਚਲਦਿਆਂ ਸਮਾਜਿਕ ਸਰੋਕਾਰਾਂ ਪ੍ਰਤੀ ਸੇਵਾਵਾਂ ਨਿਭਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ ਤੇ ਕਿਹਾ ਕਿ ਪੰਜਾਬ ਅਤੇ ਪੰਜਾਬ ਦੇ ਨੌਜਵਾਨ ਹਰ ਖੇਤਰ ’ਚ ਅੱਗੇ ਹਨ, ਲੋੜ ਸਿਰਫ ਉਨ੍ਹਾਂ ਨੂੰ ਉਸਾਰੂ ਸੇਧ ਦੇਣ ਦੀ ਹੈ। ਉਨ੍ਹਾਂ ਕਿਹਾ ਕਿ ਡੇਰਾ ਬਿਆਸ ਅਧਿਆਤਮ ਵਿਵਸਥਾ ਦੇ ਨਾਲ-ਨਾਲ ਸਮਾਜਿਕ ਸਰੋਕਾਰਾਂ ਦੇ ਚੰਗੇ ਨਤੀਜਿਆਂ ਲਈ ਹਮੇਸ਼ਾ ਯਤਨਸ਼ੀਲ ਰਿਹਾ ਹੈ।
ਭਾਜਪਾ ਦੇ ਸੂਬਾ ਸੰਗਠਨ ਮੰਤਰੀ ਨਿਵਾਸੁਲੂ ਦੀ ਡੇਰਾ ਬਿਆਸ ਵਿਖੇ ਇਸ ਪਹਿਲੀ, ਵਿਸ਼ੇਸ਼ ਅਤੇ ਨਿੱਜੀ ਫੇਰੀ ਮੌਕੇ ਭਾਜਪਾ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰੋ. ਸਰਚਾਂਦ ਸਿੰਘ ਖਿਆਲਾ, ਅਜੈਬੀਰ ਪਾਲ ਸਿੰਘ ਰੰਧਾਵਾ, ਹਰਦੀਪ ਸਿੰਘ ਗਿੱਲ ਅਤੇ ਪਰਮਦੀਪ ਸਿੰਘ ਤੇਜਾ ਵੀ ਮੌਜੂਦ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8