ਗ੍ਰਹਿ ਰਾਜ ਮੰਤਰੀ ਬੰਡੀ ਸੰਜੇ ਕੁਮਾਰ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Sunday, Oct 19, 2025 - 11:19 AM (IST)

ਗੁਰਦਾਸਪੁਰ (ਹਰਮਨ, ਵਿਨੋਦ)-ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ’ਚ ਰਾਜ ਮੰਤਰੀ ਬੰਡੀ ਸੰਜੇ ਕੁਮਾਰ ਨੇ ਸੈਕਟਰ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ, ਜਿਨ੍ਹਾਂ ਵਿਚ ਸਰਹੱਦੀ ਚੌਕੀ (ਬੀ.ਓ.ਪੀ.) ਨਾਂਗਲੀ ਵੀ ਸ਼ਾਮਲ ਹੈ, ਦਾ ਦੌਰਾ ਕੀਤਾ। ਇਹ ਦੌਰਾ ਸਥਿਤੀ ਦਾ ਜਾਇਜ਼ਾ ਲੈਣ ਅਤੇ ਮੁੜ ਬਹਾਲੀ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ-ਪੰਜਾਬ ਦੀ ਧੀ ਨੇ ਵਿਦੇਸ਼ 'ਚ ਬਣਾਇਆ ਨਾਂ, ਵੱਡਾ ਮੁਕਾਮ ਕੀਤਾ ਹਾਸਲ
ਮੰਤਰੀ ਦਾ ਸਵਾਗਤ ਸੈਕਟਰ ਹੈੱਡਕੁਆਰਟਰ ਗੁਰਦਾਸਪੁਰ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.), ਜੇ.ਕੇ. ਬਿਰਦੀ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ 113 ਬਟਾਲੀਅਨ ਬੀ.ਐੱਸ.ਐੱਫ. ਦੇ ਕਮਾਂਡੈਂਟ ਵੀ. ਸ੍ਰੀਨਿਵਾਸ ਮੂਰਤੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ (ਆਈ.ਏ.ਐੱਸ.), ਬਟਾਲਾ ਦੇ ਸੀਨੀਅਰ ਪੁਲਿਸ ਕਪਤਾਨ ਸੁਹੇਲ ਕਾਸਿਮ ਮੀਰ (ਆਈ.ਪੀ.ਐੱਸ.), ਸਮੇਤ ਬੀ.ਐੱਸ.ਐੱਫ. ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਨਕਲੀ ਅਧਿਕਾਰੀ ਬਣਨ ਵਾਲੇ ਦਾ ਪੁਲਸ ਵੱਲੋਂ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ
ਦੌਰੇ ਦੌਰਾਨ ਮੰਤਰੀ ਨੂੰ 26-27 ਅਗਸਤ 2025 ਨੂੰ ਬੁਲਜ਼ ਖੇਤਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਆਏ ਅਚਾਨਕ ਹੜ੍ਹ (ਫਲੈਸ਼ ਫਲੱਡ) ਕਾਰਨ ਸਰਹੱਦ ’ਤੇ ਹੋਏ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮੰਤਰੀ ਨੇ ਬੀ.ਐੱਸ.ਐੱਫ. ਦੇ ਜਵਾਨਾਂ ਦੇ ਬੇਮਿਸਾਲ ਸਮਰਪਣ ਅਤੇ ਹੌਸਲੇ ਦੀ ਪ੍ਰਸ਼ੰਸਾ ਕੀਤੀ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਮਾਣਯੋਗ ਮੰਤਰੀ ਨੇ ਨਾਂਗਲੀ ਘਾਟ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਬੀ.ਐੱਸ.ਐੱਫ. ਦੇ ਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਸੰਕਟ ਦੇ ਸਮੇਂ ਉਨ੍ਹਾਂ ਦੇ ਅਦਭੁਤ ਸਾਹਸ, ਉੱਚ ਮਨੋਬਲ ਅਤੇ ਪੇਸ਼ੇਵਰ ਰਵੱਈਏ ਦੀ ਤਾਰੀਫ਼ ਕੀਤੀ। ਦੌਰੇ ਦਾ ਸਮਾਪਨ ਮਾਣਯੋਗ ਮੰਤਰੀ ਦੁਆਰਾ ਬੀ.ਐੱਸ.ਐੱਫ. ਦੇ ਜਵਾਨਾਂ, ਸਥਾਨਕ ਜਨ-ਪ੍ਰਤੀਨਿਧੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਨਾਲ ਹੋਇਆ। ਉਨ੍ਹਾਂ ਨੇ ਸਰਹੱਦੀ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਬੁਨਿਆਦੀ ਢਾਂਚੇ ਦੀ ਮੁੜ ਬਹਾਲੀ ਲਈ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8