ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, 4-5 ਅਣਪਛਾਤੇ ਹਮਲਾਵਰਾਂ ਵੱਲੋਂ ਵਿਅਕਤੀ ਦਾ ਕਤਲ

Friday, Oct 23, 2026 - 05:13 PM (IST)

ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, 4-5 ਅਣਪਛਾਤੇ ਹਮਲਾਵਰਾਂ ਵੱਲੋਂ ਵਿਅਕਤੀ ਦਾ ਕਤਲ

ਅੰਮ੍ਰਿਤਸਰ (ਜਸ਼ਨ)- ਸੁਲਤਾਨਵਿੰਡ ਰੋਡ ’ਤੇ ਕਾਰ ਸਵਾਰ ਕੁਝ ਨੌਜਵਾਨਾਂ ਵੱਲੋਂ ਇੱਕ ਵਿਅਕਤੀ ਨਾਲ ਬਹਿਸਬਾਜ਼ੀ ਤੋਂ ਬਾਅਦ ਕਾਫ਼ੀ ਕੁੱਟਮਾਰ ਕੀਤੀ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਪਰ ਜ਼ਖਮੀ ਵਿਅਕਤੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆ ਦਮ ਤੋੜ ਗਿਆ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਇਸ ਸਬੰਧ ’ਚ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਕਾਰਵਾਈ ਕਰਦਿਆਂ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ’ਚ ਮ੍ਰਿਤਕ ਦੇ ਚਚੇਰੇ ਭਰਾ ਗੁਰਦੀਪ ਸਿੰਘ ਵਾਸੀ ਪਿੰਡ ਘਸੀਟਪੁਰ ਨੇ ਦੱਸਿਆ ਕਿ ਮ੍ਰਿਤਕ ਗਗਨਦੀਪ ਲੇਬਰ ਦਾ ਕੰਮ ਕਰਦਾ ਸੀ। ਉਹ 20 ਅਕਤੂਬਰ ਦੁਸਹਿਰੇ ਵਾਲੇ ਦਿਨ ਸ਼ਾਮ ਦੇ 6-6:30 ਵਜੇ ਕੁਝ ਸਾਮਾਨ ਲੈਣ ਲਈ ਸੌ ਫ਼ੁੱਟੀ ਚੌਕ ਸੁਲਤਾਨਵਿੰਡ ਰੋਡ ਗਿਆ ਤਾਂ ਉੱਥੇ ਇੱਕ ਕਾਰ ’ਚ 4-5 ਲੋਕ ਸਵਾਰ ਹੋ ਕੇ ਆਏ ਅਤੇ ਉਸ ਨਾਲ ਬਹਿਸਬਾਜ਼ੀ ਕਰਨ ਲੱਗ ਪਏ। ਇਸ ਤੋਂ ਬਾਅਦ ਉਨ੍ਹਾਂ ਨੇ ਹਥਿਆਰਾਂ ਨਾਲ ਗਗਨਦੀਪ ਸਿੰਘ ’ਤੇ ਵਾਰ ਕਰ ਦਿੱਤੇ।

ਇਹ ਵੀ ਪੜ੍ਹੋ-ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਗਗਨਦੀਪ ਸਿੰਘ ਨੂੰ ਕਾਫ਼ੀ ਜ਼ਖਮੀ ਕਰਨ ਤੋਂ ਬਾਅਦ ਉਹ ਆਪਣੀ ਕਾਰ ਸਮੇਤ ਉੱਥੋਂ ਫ਼ਰਾਰ ਹੋ ਗਏ। ਜ਼ਖਮੀ ਗਗਨਦੀਪ ਸਿੰਘ ਨੂੰ ਗੁਰੂ ਨਾਨਕ ਦੇਵ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਪਰ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆ ਦਮ ਤੋੜ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News