ਪਾਕਿਸਤਾਨ ਤੋਂ ਪੁੱਜੀ ਹੈਰੋਇਨ ਸਣੇ ਨਾਬਾਲਿਗ ਕਾਬੂ

Monday, Feb 17, 2025 - 11:27 AM (IST)

ਪਾਕਿਸਤਾਨ ਤੋਂ ਪੁੱਜੀ ਹੈਰੋਇਨ ਸਣੇ ਨਾਬਾਲਿਗ ਕਾਬੂ

ਤਰਨਤਾਰਨ (ਰਮਨ ਚਾਵਲਾ)-ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਇਕ ਮੁਲਜ਼ਮ ਨੂੰ 989 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨਬਾਲਿਗ ਹੈ ਅਤੇ ਪੁਲਸ ਵੱਲੋਂ ਇਸ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਮੁਲਜ਼ਮ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਹੈਰੋਇਨ ਦੀ ਖੇਪ ਕਿੰਨੇ ਸਮੇਂ ਤੋਂ ਮੰਗਵਾ ਰਿਹਾ ਸੀ ਅਤੇ ਇਸ ਨੂੰ ਕਿਸ ਤੱਕ ਪਹੁੰਚਾਇਆ ਜਾਣਾ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਬਦਲਿਆ ਮਿਜਾਜ਼, ਕੜਾਕੀ ਧੁੱਪ ਤੋਂ ਬਾਅਦ ਹੁਣ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀ.ਐੱਸ.ਐੱਫ ਦੀ 103 ਬਟਾਲੀਅਨ ਦੇ ਜਵਾਨਾਂ ਵੱਲੋਂ ਥਾਣਾ ਖਾਲੜਾ ਦੀ ਪੁਲਸ ਸਮੇਤ ਪਿੰਡ ਡੱਲ ਵਿਖੇ ਚਲਾਏ ਜਾ ਰਹੇ ਤਲਾਸ਼ੀ ਅਭਿਆਨ ਦੌਰਾਨ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿਚ ਦਾਖਲ ਹੋਣ ਵਾਲੇ ਇਕ ਡਰੋਨ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਬਰੀਕੀ ਨਾਲ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਟੀਮ ਵੱਲੋਂ ਸਾਂਝੇ ਤੌਰ ਪਰ ਕਾਰਵਾਈ ਕਰਦੇ ਹੋਏ ਇਕ ਨਬਾਲਿਗ ਮੁਲਜ਼ਮ ਨੂੰ 2 ਹੈਰੋਇਨ ਦੇ ਪੈਕਟਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜੋ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਪਿੰਡ ਦਾ ਨਿਵਾਸੀ ਹੈ।

ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲਗੱਡੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਮੁੱਖ ਅਫਸਰ ਨਿਰਮਲ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਦੋਵਾਂ ਪੈਕਟਾਂ ਵਿਚੋਂ 989 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜਦਕਿ 106 ਗ੍ਰਾਮ ਪੈਕਿੰਗ ਮਟੀਰੀਅਲ ਦਾ ਵਜ਼ਨ ਸੀ। ਉਨ੍ਹਾਂ ਦੱਸਿਆ ਕਿ ਨਬਾਲਿਗ ਮੁਲਜ਼ਮ ਦੇ ਖਿਲਾਫ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਉਹ ਇਸ ਹੈਰੋਇਨ ਸਬੰਧੀ ਖੇਪਾਂ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਕਿੰਨੇ ਸਮੇਂ ਤੋਂ ਮੰਗਵਾ ਰਿਹਾ ਸੀ ਅਤੇ ਇਸ ਨੂੰ ਕਿੱਥੇ ਸਪਲਾਈ ਕਰਨ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ-  ਪੰਜਾਬ 'ਚ ਇਕੋ ਪਰਿਵਾਰ ਦੀਆਂ ਤਿੰਨ ਔਰਤਾਂ ਨਾਲ ਹੋਇਆ ਵੱਡਾ ਕਾਂਡ, ਮਾਮਲਾ ਜਾਣ ਕੇ ਰਹਿ ਜਾਓਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News