ਬੋਲਣ ਤੇ ਸੁਣਨ ਤੋਂ ਅਸਮਰੱਥ 15 ਸਾਲਾ ਨਾਬਾਲਗ ਕੁੜੀ ਨਾਲ ਗੁਆਂਢੀ ਵਲੋਂ ਜਬਰ-ਜ਼ਿਨਾਹ

05/14/2022 4:54:15 PM

ਗੁਰਦਾਸਪੁਰ (ਜੀਤ ਮਠਾਰੂ) - ਬੋਲਣ ਅਤੇ ਸੁਣਨ ਤੋਂ ਅਸਮਰੱਥ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਕਰੀਬ 15 ਸਾਲਾ ਦੀ ਕੁੜੀ ਜਨਮ ਤੋਂ ਬੋਲਣ ਅਤੇ ਸੁਣਨ ਤੋਂ ਅਸਮਰੱਥ ਹੈ ਅਤੇ ਘਰ ਵਿੱਚ ਹੀ ਰਹਿੰਦੀ ਹੈ। ਉਨ੍ਹਾਂ ਦੇ ਗੁਆਂਢ ਵਿੱਚ ਰਹਿਣ ਵਾਲਾ ਕੁਲਵੰਤ ਸਿੰਘ ਕਾਫੀ ਸਮੇਂ ਤੋਂ ਉਸ ਦੀ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਨਾਲ ਸਰੀਰਕ ਛੇੜ-ਛਾੜ ਕਰਦਾ ਰਹਿੰਦਾ ਸੀ। 

ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਦੱਸਿਆ ਕਿ 13 ਮਈ ਨੂੰ ਉਹ ਪਿੰਡ ਵਿੱਚ ਹੀ ਦਿਹਾੜੀ ਕਰਨ ਗਿਆ ਹੋਇਆ ਸੀ ਅਤੇ ਜਦੋਂ ਉਹ ਚਾਹ ਪੀਣ ਘਰ ਆਇਆ ਤਾਂ ਉਸਦੀ ਕੁੜੀ ਘਰ ਵਿੱਚ ਨਹੀ ਸੀ। ਜਦੋਂ ਉਹ ਕੁੜੀ ਨੂੰ ਦੇਖਣ ਲਈ ਬਾਹਰ ਗਿਆ ਅਤੇ ਕੁਲਵੰਤ ਸਿੰਘ ਦੀ ਹਵੇਲੀ ਨੇੜੇ ਪਹੁੰਚਿਆ ਤਾਂ ਹਵੇਲੀ ਦੇ ਅੰਦਰੋ ਚੀਕਾਂ ਦੀ ਆਵਾਜ਼ ਆ ਰਹੀ ਸੀ। ਜਦੋਂ ਮੈਂ ਉਸ ਦੇ ਦਰਵਾਜ਼ੇ ਨੂੰ ਧੱਕਾ ਮਾਰ ਕੇ ਅੰਦਰ ਗਿਆ ਤਾਂ ਵੇਖਿਆ ਕਿ ਉਕਤ ਵਿਅਕਤੀ ਉਸ ਦੀ ਕੁੜੀ ਨਾਲ ਜ਼ਬਰਦਸਤੀ ਬਲਾਤਕਾਰ ਕਰ ਰਿਹਾ ਸੀ। ਉਸ ਨੂੰ ਵੇਖਦੇ ਸਾਰ ਉਕਤ ਵਿਅਕਤੀ ਆਪਣੇ ਕੱਪੜੇ ਚੁੱਕ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਉਕਤ ਦੋਸ਼ੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ

 

--
 


rajwinder kaur

Content Editor

Related News