ਨਾਬਾਲਿਗ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਦੀ ਗ੍ਰਿਫਤਾਰੀ ਨਾ ਹੋਣ ’ਤੇ ਜਨਤਕ ਜਥੇਬੰਦੀਆਂ ਨੇ ਘੇਰਿਆ ਥਾਣਾ

08/18/2022 5:57:03 PM

ਗੁਰਦਾਸਪੁਰ (ਜੀਤ ਮਠਾਰੂ, ਵਿਨੋਦ) - 13 ਸਾਲਾ ਨਾਬਾਲਿਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਸਮੂਹ ਇਨਸਾਫ ਪਸੰਦ ਜਨਤਕ ਜਥੇਬੰਦੀਆਂ ਨੇ ਨਹਿਰੂ ਪਾਰਕ ਵਿਖੇ ਰੋਸ ਰੈਲੀ ਕਰਨ ਉਪਰੰਤ ਪੁਲਸ ਥਾਣਾ ਸਿਟੀ ਗੁਰਦਾਸਪੁਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਕ ਪਾਸੇ ਦੇਸ਼ ਦੇ ਲੋਕ ਅਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਹੇ ਹਨ। ਪਰ ਦੂਜੇ ਪਾਸੇ ਜਬਰ-ਜ਼ਿਨਾਹ ਪੀੜਤ ਮਾਸੂਮ ਬੱਚੀ ਨੂੰ ਇਨਸਾਫ ਦਿਵਾਉਣ ਲਈ ਲੋਕਾਂ ਨੂੰ ਸੜਕਾਂ 'ਤੇ ਧਰਨੇ ਲਗਾਉਣੇ ਪੈ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ: ਗੱਡੀ ਹੇਠਾਂ ਬੰਬ ਰੱਖਣ ਵਾਲੇ ਦੋਵੇਂ ਮੁਲਜ਼ਮ 8 ਦਿਨ ਦੇ ਪੁਲਸ ਰਿਮਾਂਡ ’ਤੇ, ਹੋ ਸਕਦੇ ਨੇ ਕਈ ਵੱਡੇ ਖ਼ੁਲਾਸੇ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਕਥਿਤ ਦੋਸ਼ੀ ਦੀ ਕੀਤੀ ਜਾ ਰਹੀ ਪੁਸ਼ਤਪੁਨਾਹੀ ਦਾ ਹੀ ਨਤੀਜਾ ਹੈ ਕਿ ਦੋਸ਼ੀ ਆਪਣੇ ਮੋਟਰਸਾਇਕਲ ਅਤੇ ਗੱਡੀ ਉੱਪਰ ਸ਼ਹਿਰ ਵਿੱਚ ਸ਼ਰੇਆਮ ਘੁੰਮ ਰਿਹਾ ਹੈ। ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਰਚਾ ਦਰਜ ਹੋਣ ਦੇ 2 ਮਹੀਨੇ ਬੀਤ ਜਾਣ ਦੇ ਬਾਅਦ ਜਦੋਂ ਜਥੇਬੰਦੀਆਂ ਨੇ ਸੰਘਰਸ਼ ਸ਼ੁਰੂ ਕੀਤਾ ਹੈ ਤਾਂ ਹੁਣ ਦੋਸ਼ੀ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਦੋਸ਼ੀ ਅਣਪਛਾਤੇ ਨੰਬਰਾਂ ਤੋਂ ਪੀੜਤ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਪੁਲਸ ਦੀ ਅਣਗਹਿਲੀ ਹੈ ਕਿ 12 ਜੁਲਾਈ ਨੂੰ ਦੋਸ਼ੀ ਨੇ ਪੀੜਤ ਬੱਚੀ ਨੂੰ ਮਾਰਨ ਦੀ ਧਮਕੀ ਦਿੱਤੀ ਸੀ। ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਬਾਲ ਸੁਰੱਖਿਆ ਤੇ ਹੋਰ ਸੰਸਥਾਵਾਂ ਮਹਿਜ਼ ਚਿੱਟਾ ਹਾਥੀ ਹਨ ਅਤੇ ਸਿਰਫ ਡਾਕੀਏ ਵਜੋਂ ਵਿਚਰ ਰਹੀਆਂ ਹਨ। ਇਸ ਮੌਕੇ ਐਸ.ਪੀ ਹੈੱਡਕੁਆਰਟਰ ਨਵਜੋਤ ਸਿੰਘ ਵੱਲੋਂ ਧਰਨੇ ਵਿੱਚ ਆ ਕੇ ਭਰੋਸਾ ਦਿੱਤਾ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ: ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬਜ਼ੁਰਗ ਨਾਲ ਬਦਸਲੂਕੀ ਕਰਨ ਵਾਲੇ ਸੇਵਾਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ (ਵੀਡੀਓ)

ਇਸ ਮੌਕੇ ਇਸਤਰੀ ਜਾਗ੍ਰਿਤੀ ਮੰਚ ਦੇ ਜ਼ਿਲ੍ਹਾ ਕਨਵੀਨਰ ਬਲਵਿੰਦਰ ਕੌਰ, ਨੀਰੂ ਬਾਲਾ ਪਠਾਨਕੋਟ ਆਸ਼ਾ ਵਰਕਰਜ਼ ਅਤੇ ਫੈਸਲੀਟੇਟਰਜ਼ ਯੂਨੀਅਨ ਦੇ ਜ਼ਿਲ਼੍ਹਾ ਪ੍ਰਧਾਨ ਬਲਵਿੰਦਰ ਕੌਰ ਅਲੀਸ਼ੇਰ, ਜ਼ਿਲ੍ਹਾ ਸਕੱਤਰ ਗੁਰਿੰਦਰ ਕੌਰ ਬਹਿਰਾਮਪੁਰ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਮਰ ਕ੍ਰਾਂਤੀ, ਜ਼ਿਲ੍ਹਾ ਆਗੂ ਮਨੀ ਭੱਟੀ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਦੇ ਜੋਗਿੰਦਰਪਾਲ ਘੁਰਾਲਾ ਅਤੇ ਸੁਖਦੇਵਰਾਜ ਬਹਿਰਾਮਪੁਰ ਆਦਿ ਨੇ ਸੰਬੋਧਨ ਕੀਤਾ। ਉਕਤ ਆਗੂਆਂ ਨੇ ਇੱਕ ਹਫਤੇ ਦਾ ਸਮਾਂ ਦੇ ਕੇ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀ ਇੱਕ ਹਫ਼ਤੇ ਦੇ ਅੰਦਰ-ਅੰਦਰ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ: ਪੁਲਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, ਰਿੰਦਾ ਗੈਂਗ ਨਾਲ ਜੁੜਿਆ ਨਾਂ


rajwinder kaur

Content Editor

Related News