ਭਾਰਤ ’ਚ ਪਿਛਲੇ ਸਮੇਂ ਤੋਂ ਘੱਟਗਿਣਤੀਆਂ ਖਾਸ ਤੌਰ ਸਿੱਖਾਂ ਨੂੰ ਕੀਤਾ ਜਾ ਰਿਹਾ ਟਾਰਗੈੱਟ : ਜਥੇ. ਹਰਪ੍ਰੀਤ ਸਿੰਘ

Tuesday, Jul 30, 2024 - 11:33 AM (IST)

ਅੰਮ੍ਰਿਤਸਰ (ਸਰਬਜੀਤ)-ਭਾਰਤ ’ਚ ਪਿਛਲੇ ਕੁਝ ਸਮੇਂ ਤੋਂ ਹੀ ਘੱਟਗਿਣਤੀਆਂ ਖਾਸ ਤੌਰ ’ਤੇ ਸਿੱਖਾਂ ਨੂੰ ਟਾਰਗੈੱਟ ਕੀਤਾ ਜਾ ਰਿਹਾ ਹੈ। ਸ਼ਰਾਰਤੀ ਅਨਸਰਾਂ ਵੱਲੋਂ ਸਿੱਖਾਂ ਨੂੰ ਅੱਤਵਾਦੀ ਕਹਿ ਕੇ ਚਿੜਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਲਖੀਮਪੁਰ ਖੀਰੀ ਤੇ ਪਲੀਆ ਪੀਰਾ ਜਿਹੜਾ ਹਾਈਵੇ ਹੈ, ਉਸ ’ਤੇ ਕੁਝ ਸਿੱਖ ਜਾ ਰਹੇ ਸੀ ਅਤੇ ਉਥੇ ਤਾਇਨਾਤ ਐੱਸ. ਐੱਚ. ਓ. ਨੇ ਉਨ੍ਹਾਂ ਨੂੰ ਅੱਤਵਾਦੀ ਕਹਿ ਕੇ ਬੁਲਾਇਆ ਹੈ।

ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਸਰਕਾਰੀ ਅਧਿਕਾਰੀ ਨੇ ਆਪਣੀ ਸੋਚ ਦਾ ਘਟੀਆ ਪ੍ਰਦਰਸ਼ਨ ਕੀਤਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਇਕ ਪਾਸੇ ਸਰਕਾਰੀ ਸਰਪ੍ਰਸਤੀ ਵਿਚ ਜੇ ਕੋਈ ਹਿੰਸਾ ਕਰਦਾ ਨਫਰਤ ਫੈਲਾਉਂਦਾ ਤੇ ਉਸਨੂੰ ਦੇਸ਼ ਭਗਤ ਕਿਹਾ ਜਾਂਦਾ ਤੇ ਦੂਜੇ ਪਾਸੇ ਸਾਧਾਰਨ ਲੋਕ ਜਿਹੜੇ ਘੱਟਗਿਣਤੀਆਂ ਨਾਲ ਸਬੰਧਤ ਸਿੱਖ ਹਨ, ਉਨ੍ਹਾਂ ਨੂੰ ਪਹਿਲੇ ਨੰਬਰ ’ਤੇ ਟਾਰਗੈੱਟ ਕੀਤਾ ਜਾਂਦਾ ਹੈ, ਇਹ ਬਹੁਤ ਮਾੜਾ ਵਰਤਾਰਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦੀ ਮਾੜੀ ਹਰਕਤ ਕਰਨ ਵਾਲੇ ਉਸ ਐੱਸ. ਐੱਚ. ਓ. ਖਿਲਾਫ ਯੂ. ਪੀ. ਸਰਕਾਰ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕੀ ਭਵਿੱਖ ’ਚ ਕੋਈ ਮੁੜ ਅਜਿਹੀ ਘਟਨਾ ਨੂੰ ਅੰਜਾਮ ਨਾ ਦੇ ਸਕੇ ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News