ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਮੀਰੀ ਪੀਰੀ ਦਿਵਸ
Tuesday, Jul 16, 2024 - 11:19 AM (IST)
ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮੀਰੀ ਪੀਰੀ ਦਿਵਸ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਅੱਜ ਦੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਮੀਰੀ ਤੇ ਪੀਰੀ ਦੀਆਂ ਤਲਵਾਰਾਂ ਧਾਰਨ ਕਰਕੇ ਸਿੱਖਾਂ ਨੂੰ ਮੀਰੀ ਤੇ ਪੀਰੀ ਦਾ ਸਿਧਾਂਤ ਬਖ਼ਸ਼ਿਆ ਗਿਆ ਸੀ। ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਸ਼ਸਤਰਧਾਰੀ ਹੋਣ ਦਾ ਸੰਦੇਸ਼ ਦਿੱਤਾ। ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਮੀਰੀ ਤੇ ਪੀਰੀ ਦੀਆਂ ਸ੍ਰੀ ਸਾਹਿਬਾਂ ਦੇ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਗਿਆਨੀ ਮਲਕੀਤ ਸਿੰਘ, ਵਧੀਕ ਹੈਡ ਗ੍ਰੰਥੀ ਅਕਾਲ ਤਖ਼ਤ ਸਾਹਿਬ ਅਜੈਬ ਸਿੰਘ ਅਭਿਆਸੀ, ਮੈਨੇਜਰ ਭਗਵੰਤ ਸਿੰਘ ਧੰਗੇੜਾ ਮੈਨੇਜਰ ਜਸਪਾਲ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ।
ਇਹ ਵੀ ਪੜ੍ਹੋ- ਸਕੂਲ ਤੋਂ ਘਰ ਪਰਤਦਿਆਂ ਵਾਪਰਿਆ ਭਿਆਨਕ ਹਾਦਸਾ, 10ਵੀਂ ਜਮਾਤ ਦੇ ਵਿਦਿਆਰਥੀ ਦੀ ਦਰਦਨਾਕ ਮੌਤ
ਇਸ ਦੌਰਾਨ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਜੀ. ਕੇ. ਨੇ ਮੀਰੀ ਪੀਰੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਹਨਾਂ ਨੇ ਸਮੂਹ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ।
ਇਹ ਵੀ ਪੜ੍ਹੋ- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਸੁਣਾਈ ਧਾਰਮਿਕ ਸਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8