ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ ਨਾਲ ਅਗਲੇ ਪੜਾਅ ਲਈ ਰਵਾਨਾ

Saturday, Jul 25, 2026 - 12:30 PM (IST)

ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ ਨਾਲ ਅਗਲੇ ਪੜਾਅ ਲਈ ਰਵਾਨਾ

ਝਬਾਲ (ਨਰਿੰਦਰ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਰਾਤੜੀ ਪੜਾਅ ਤੋਂ ਬਾਅਦ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਗਲੇ ਪੜਾਅ ਲਈ ਰਵਾਨਾ ਹੋਇਆ।

ਇਹ ਵੀ ਪੜ੍ਹੋ- ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ

ਖ਼ਾਲਸਾਈ ਮਾਰਚ ਦੀ ਆਰੰਭਤਾ ਮੌਕੇ ਪੰਜਾਬ ਪੁਲਸ ਦੇ ਜਵਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ। ਇਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ,ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੰਚਨਪਰੀਤ ਕੌਰ,ਮੈਨੇਜਰ ਧਰਮਿੰਦਰ ਸਿੰਘ,ਹੈਡ ਗਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਸਮੇਂਤ ਵੱਖ ਵੱਖ ਸਿੱਖ ਧਾਰਮਿਕ ਜਥੇਬੰਦੀਆ,ਨਿਹੰਗ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਦੇ ਆਗੂ ਸ਼ਾਮਲ ਹੋਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News