ਕੂੜੇ ਦੇ ਡੰਪ ਨੂੰ ਸ਼ਰਾਰਤੀ ਅਨਸਰਾਂ ਨੇ ਲਾਈ ਅੱਗ, ਇਲਾਕੇ ’ਚ ਫੈਲਿਆ ਧੂੰਆਂ
Monday, Jun 10, 2024 - 04:58 PM (IST)
ਬਟਾਲਾ/ਘੁਮਾਣ/ਕਾਦੀਆਂ (ਸਾਹਿਲ, ਗੋਰਾਇਆ, ਜ਼ੀਸ਼ਾਨ)-ਨਗਰ ਕੌਂਸਲ ਕਾਦੀਆ ਵੱਲੋਂ ਸਬਜ਼ੀ ਮੰਡੀ ਕਾਦੀਆਂ ਵਿਖੇ ਲਾਏ ਗਏ ਕੂੜੇ ਦੇ ਡੰਪ ਨੂੰ ਅੱਜ ਬਾਅਦ ਦੁਪਹਿਰ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਾ ਦਿੱਤੀ ਗਈ, ਜਿਸ ਦਾ ਧੂੰਆਂ ਆਲੇ-ਦੁਆਲੇ ਦੇ ਇਲਾਕੇ ਦੇ ਲੋਕਾਂ ਦੇ ਘਰਾਂ ’ਚ ਫੈਲ ਗਿਆ ਅਤੇ ਲੋਕਾਂ ਵੱਲੋਂ ਤੁਰੰਤ ਨਗਰ ਕੌਂਸਲ ਨੂੰ ਸੂਚਿਤ ਕੀਤਾ ਗਿਆ । ਇਸ ਦੌਰਾਨ ਨਗਰ ਕੌਂਸਲ ਕਾਦੀਆਂ ਦੇ ਸੈਨਟਰੀ ਇੰਚਾਰਜ ਕਮਲਪ੍ਰੀਤ ਸਿੰਘ ਰਾਜਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਗਰ ਕੌਂਸਲ ਕਾਦੀਆਂ ਦੇ ਕੂੜੇ ਦੇ ਡੰਪ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਾਈ ਗਈ ਹੈ। ਇਸ ਤੋਂ ਬਾਅਦ ਉਹ ਆਪਣੀ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਲੈ ਕੇ ਆਪਣੇ ਕਰਮਚਾਰੀਆਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਜ਼ਿਆਦਾ ਹੋਣ ਕਾਰਨ ਉਨ੍ਹਾਂ ਤੁਰੰਤ ਬਟਾਲਾ ਫਾਇਰ ਬ੍ਰਗੇਡ ਨੂੰ ਸੂਚਿਤ ਕੀਤਾ ਅਤੇ ਬਟਾਲਾ ਤੋਂ ਫਾਇਰ ਬ੍ਰਿਗੇਡ ਦੀ ਇਕ ਗੱਡੀ ਵੱਲੋਂ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਇਸ ਮਹੀਨੇ ਹੋ ਸਕਦੀ ਜ਼ਿਮਨੀ ਚੋਣ, MP ਲਈ 2 ਵਾਰ ਤੇ MLA ਲਈ 1 ਵਾਰ ਹੋ ਚੁੱਕੀ ਬਾਈਇਲੈਕਸ਼ਨ
ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਕਾਦੀਆਂ ਦੇ ਕੂੜੇ ਦੇ ਡੰਪ ਨੂੰ ਪਹਿਲਾਂ ਵੀ ਦੋ ਵਾਰ ਕਿਸੇ ਸ਼ਰਾਰਤੀ ਅਨਸਰ ਵੱਲੋਂ ਅੱਗ ਲਾਈ ਜਾ ਚੁੱਕੀ ਹੈ ਅਤੇ ਅੱਜ ਬਾਅਦ ਦੁਪਹਿਰ ਤੀਸਰੀ ਵਾਰ ਸ਼ਰਾਰਤੀ ਅਨਸਰਾਂ ਵੱਲੋਂ ਕੂੜੇ ਦੇ ਡੰਪ ਨੂੰ ਅੱਗ ਲਾਈ ਗਈ ਹੈ। ਬੇਸ਼ੱਕ ਅੱਗ ’ਤੇ ਕਾਬੂ ਪਾਇਆ ਗਿਆ ਪਰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਉਨ੍ਹਾਂ ਵੱਲੋਂ ਅਗਲੀ ਰਣਨੀਤੀ ਤਿਆਰ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਕਾਦੀਆਂ ਦੇ ਕਾਰਜਸਾਧਕ ਅਫਸਰ ਭੁਪਿੰਦਰ ਸਿੰਘ ਤੇ ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਮੈਡਮ ਨੇਹਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਲੈ ਕੇ ਅੱਗ ਦੇ ਉੱਪਰ ਕਾਬੂ ਪਾਇਆ ਗਿਆ ਪਰ ਸ਼ਰਾਰਤੀ ਅਨਸਰਾਂ ਨੂੰ ਉਨ੍ਹਾਂ ਨੇ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜੇਕਰ ਇਹ ਅੱਗ ਦੇ ਕਾਰਨ ਕੋਈ ਵੀ ਹਾਦਸਾ ਵਾਪਰਦਾ ਹੈ ਤਾਂ ਉਸ ਦਾ ਜ਼ਿੰਮੇਵਾਰ ਅੱਗ ਲਾਉਣ ਵਾਲਾ ਸ਼ਰਾਰਤੀ ਅਨਸਰ ਹੋਵੇਗਾ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਇਸ ਦੌਰਾਨ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਅੱਗੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ ਕਿ ਕਿਨ੍ਹਾਂ ਲੋਕਾਂ ਵੱਲੋਂ ਇਹ ਅੱਗ ਲਾਈ ਗਈ ਹੈ। ਇਸ ਮੌਕੇ ਨਗਰ ਕੌਂਸਲ ਕਾਦੀਆ ਤੋਂ ਸੈਨਟਰੀ ਇੰਚਾਰਜ ਕਮਲਪ੍ਰੀਤ ਸਿੰਘ ਰਾਜਾ, ਇੰਦਰਪ੍ਰੀਤ ਸਿੰਘ, ਰੋਹਿਤ ਭਾਟੀਆ, ਗੁਰਬਾਜ ਸਿੰਘ ਬਾਜਵਾ, ਰਵਿੰਦਰ ਸਿੰਘ ਤੇ ਸਮੂਹ ਨਗਰ ਕੌਂਸਲ ਕਾਦੀਆਂ ਦੀ ਟੀਮ ਦੇ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8