ਮਾਤਾ ਰਾਣੀ ਦੇ ਮੰਦਰ ''ਚੋਂ ਸ਼ਰਾਰਤੀ ਅਨਸਰ ਵੱਲੋਂ ਮੂਰਤੀ ਨੂੰ ਕੀਤਾ ਖੰਡਨ, ਹਿੰਦੂ ਭਾਈਚਾਰੇ ''ਚ ਭਾਰੀ ਰੋਸ
Sunday, Jan 05, 2025 - 02:00 PM (IST)
ਦੀਨਾਨਗਰ(ਗੋਰਾਇਆ)- ਦੀਨਾਨਗਰ ਵਿਖੇ ਬੱਸ ਸਟੈਂਡ ਦੇ ਨੇੜੇ ਬੋਹੜੇ ਦੇ ਦਰੱਖਤ ਹੇਠਾਂ ਸਥਿਤ ਮਾਤਾ ਰਾਣੀ ਦੇ ਮੰਦਰ ਨੂੰ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾ ਵੱਲੋਂ ਪਹਿਲਾਂ ਦਰਵਾਜ਼ੇ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਅੰਦਰ ਰੱਖੀ ਮਾਤਾ ਰਾਣੀ ਦੀ ਮੂਰਤੀ ਦਾ ਖੰਡਨ ਕੀਤਾ ਗਿਆ। ਜਿਸ ਨੂੰ ਲੈ ਕੇ ਸਮੂਹ ਹਿੰਦੂ ਭਾਈਚਾਰੇ ਵਿੱਚ ਰੋਸ ਵਾਲੀ ਭਾਵਨਾ ਪਾਈ ਜਾ ਰਹੀ ਹੈ ।
ਇਹ ਵੀ ਪੜ੍ਹੋ- ਵਿਆਹ ਤੋਂ 3 ਦਿਨ ਪਹਿਲਾਂ ਲਾੜੇ ਦਾ ਸ਼ਰਮਨਾਕ ਕਾਰਾ, ਲਾੜੀ ਨੇ ਰੋ-ਰੋ ਸੁਣਾਈ ਹੱਡਬੀਤੀ (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਸੈਨਾ ਬਾਲ ਠਾਕਰੇ ਦੀਨਾਨਗਰ ਦੇ ਪ੍ਰਧਾਨ ਅਜੇ ਕੁਮਾਰ ਨੇ ਦੱਸਿਆ ਕਿ ਪਹਿਲਾਂ ਪੱਥਰ ਮਾਰ ਕੇ ਸ਼ੀਸ਼ਾ ਤੋੜਿਆ ਗਿਆ ਫਿਰ ਕਿਸੇ ਸ਼ਰਾਰਤੀ ਅਨਸਰ ਵੱਲੋਂ ਮਾਤਾ ਰਾਣੀ ਦੀ ਮੂਰਤੀ ਦਾ ਖੰਡਨ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਸ ਵੱਲੋਂ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਧਰ ਇਸ ਸਬੰਧੀ ਜਦ ਥਾਣਾ ਮੁਖੀ ਦੀਨਾਨਗਰ ਮੇਜਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਸ਼ਹਿਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਜਲਦ ਹੀ ਇਸ ਘਟਨਾ ਦੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਹਿੰਦੂ ਭਾਈਚਾਰੇ ਦੇ ਲੋਕਾਂ ਵੱਲੋਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜਲਦ ਹੀ ਇਸ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8