ਸ਼ਰਾਰਤੀ ਅਨਸਰਾਂ ਨੇ ਰਾਤ ਨੂੰ ਚੜ੍ਹਾ'ਤਾ ਦਿਨ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

Tuesday, May 12, 2026 - 03:15 PM (IST)

ਸ਼ਰਾਰਤੀ ਅਨਸਰਾਂ ਨੇ ਰਾਤ ਨੂੰ ਚੜ੍ਹਾ'ਤਾ ਦਿਨ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

ਬਟਾਲਾ/ਸ੍ਰੀ ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)-ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਯਾਹਦਪੁਰ ਵਿਖੇ ਰਾਤ ਦੇ ਸਮੇਂ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਗਾ ਕੇ ਕਰੀਬ 45 ਟਰਾਲੀਆਂ ਤੂੜੀ ਸਾੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਕਿਸਾਨ ਜਸਪਾਲ ਸਿੰਘ ਪੁੱਤਰ ਬਚਨ ਸਿੰਘ ਅਤੇ ਹਰਵਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਉਨ੍ਹਾਂ ਨੇ ਕਰੀਬ 45 ਟਰਾਲੀਆਂ ਤੂੜੀ ਇਕੱਠੀ ਕਰਕੇ ਹਵੇਲੀ ਵਿੱਚ ਲਗਾਈ ਹੋਈ ਸੀ, ਜਿਸ ਨੂੰ ਦੇਰ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਅੱਗ ਲਗਾ ਦਿੱਤੀ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ

ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਨੂੰ ਗੁਆਂਢੀਆਂ ਵੱਲੋਂ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਪੀੜਤ ਕਿਸਾਨਾਂ ਨੇ ਦੋਸ਼ ਲਾਇਆ ਕਿ ਫਾਇਰ ਬ੍ਰਿਗੇਡ ਦੇ ਸਮੇਂ ਸਿਰ ਨਾ ਪਹੁੰਚਣ ਕਾਰਨ ਵੱਡੀ ਮਾਤਰਾ ਵਿੱਚ ਤੂੜੀ ਸੜ ਕੇ ਸੁਆਹ ਹੋ ਗਈ, ਜਿਸ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਕਿਸਾਨਾਂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਰੰਗੜ ਨੰਗਲ ਵਿਖੇ ਲਿਖਤੀ ਦਰਖ਼ਾਸਤ ਦੇ ਦਿੱਤੀ ਗਈ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਗ਼ਰੀਬ ਕਿਸਾਨਾਂ ਦੀ ਸਾਰ ਲਈ ਜਾਵੇ ਅਤੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News