ਸ਼ਰਾਰਤੀ ਅਨਸਰਾਂ ਨੇ ਪਰਾਲੀ ਨੂੰ ਲਾਈ ਅੱਗ
Tuesday, Dec 17, 2024 - 06:34 PM (IST)
ਕਾਦੀਆਂ (ਜ਼ੀਸ਼ਾਨ)-ਪੁਲਸ ਥਾਣਾ ਕਾਦੀਆਂ ਅਧੀਨ ਪਿੰਡ ਕੋਟ ਟੋਡਰ ਮੱਲ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸਤਨਾਮ ਸਿੰਘ ਦੀ ਮਿਹਨਤ ਨਾਲ ਇਕੱਠੀ ਕੀਤੀ ਪਰਾਲੀ ਨੂੰ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ, ਜਿਸ ਕਾਰਨ ਕਿਸਾਨ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।
ਇਹ ਵੀ ਪੜ੍ਹੋ- ਦੇਰ ਰਾਤ ਘਰੋਂ ਬਾਹਰ ਜਾਣ ਵਾਲੇ ਹੋ ਜਾਓ ਸਾਵਧਾਨ! ਪੜ੍ਹੋ ਇਹ ਖ਼ਬਰ
ਇਸ ਸਬੰਧੀ ਸਤਨਾਮ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਘਰ ’ਚ ਮੌਜੂਦ ਸਨ ਜਦੋਂ ਦੇਰ ਰਾਤ ਅਚਾਨਕ ਕਿਸੇ ਸ਼ਰਾਰਤੀ ਅਨਸਰ ਨੇ ਇਕੱਠੀ ਕੀਤੀ ਪਰਾਲੀ ਨੂੰ ਅੱਗ ਲਗਾ ਦਿੱਤੀ। ਇਸ ਤੋਂ ਬਾਅਦ ਤੁਰੰਤ ਪੁਲਸ ਨੂੰ 112 ਨੰਬਰ ’ਤੇ ਕਾਲ ਕੀਤੀ, ਪੁਲਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ। ਸਤਨਾਮ ਸਿੰਘ ਨੇ ਕਾਦੀਆਂ ਪੁਲਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਭਲਕੇ ਪੰਜਾਬ ਭਰ 'ਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8