ਵਿਧਾਇਕ ਦੇ ਉਦਘਾਟਨ ਕਰਨ ਤੋਂ ਪਹਿਲਾਂ ਹੀ ਰੱਖੇ ਨੀਂਹ ਪੱਥਰ ਨੂੰ ਸ਼ਰਾਰਤੀ ਅਨਸਰਾਂ ਨੇ ਤੋੜਿਆ

Wednesday, May 25, 2022 - 05:13 PM (IST)

ਵਿਧਾਇਕ ਦੇ ਉਦਘਾਟਨ ਕਰਨ ਤੋਂ ਪਹਿਲਾਂ ਹੀ ਰੱਖੇ ਨੀਂਹ ਪੱਥਰ ਨੂੰ ਸ਼ਰਾਰਤੀ ਅਨਸਰਾਂ ਨੇ ਤੋੜਿਆ

ਹਰਚੋਵਾਲ/ ਗੁਰਦਾਸਪੁਰ (ਹੇਮੰਤ) - ਕਸਬਾ ਹਰਚੋਵਾਲ ਦੇ ਡੇਰਿਆਂ ਨੂੰ ਜਾਂਦੀ ਨਵ-ਉਸਾਰੀ ਸੜਕ ਦਾ ਉਦਘਾਟਨ ਕਰਨ ਤੋਂ ਪਹਿਲਾਂ ਸ਼ਰਾਰਤੀ ਅਨਸਰਾਂ ਵੱਲੋਂ ਰੱਖਿਆ ਨੀਂਹ ਪੱਥਰ ਤੋੜ ਦਿੱਤਾ ਗਿਆ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇਸ ਦੀ ਕਾਫੀ ਨਿੰਦਾ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਹਰਚੋਵਾਲ ਦੇ ਡੇਰਿਆਂ ਨੂੰ ਜਾਂਦੇ ਕੱਚੇ ਰਸਤੇ ਨੂੰ ਇੱਟਾਂ ਲਗਾ ਕੇ ਪੱਕੇ ਕੀਤੇ ਗਏ ਹਨ। ਇਸ ਸਬੰਧੀ ਹਲਕੇ ਦੇ ਵਿਧਾਇਕ ਅਮਰਪਾਲ ਸਿੰਘ ਵੱਲੋਂ ਦੋ ਦਿਨਾਂ ਬਾਅਦ ਇਸ ਸੜਕ ਦਾ ਉਦਘਾਟਨ ਕਰਨਾ ਸੀ। 

ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ

ਨੀਂਹ ਪੱਥਰ ਬਣ ਕੇ ਤਿਆਰ ਹੀ ਸੀ ਕਿ ਪਿੰਡ ਦੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਰਾਤ ਸਮੇਂ ਨੀਂਹ ਪੱਥਰ ਨੂੰ ਤੋੜ ਦਿੱਤਾ ਗਿਆ। ਇਸ ਸਬੰਧੀ ਜਦ ਆਪ ਪਾਰਟੀ ਦੇ ਆਗੂ ਐਡਵੋਕੇਟ ਗੋਵਰ ਕਾਲੀਆਂ ਹਰਚੋਵਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਹੈ। ਇਸ ਮੰਦਭਾਗੀ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਲੋਕਾਂ ਨੂੰ ਸਾਡੇ ਵਲੋਂ ਪਿੰਡ ਵਿਚ ਕੀਤੇ ਜਾ ਰਹੇ ਵਿਕਾਸ ਕਾਰਜ ਹਜਮ ਨਹੀਂ ਹੋ ਰਹੇ, ਇਹ ਲੋਕ ਪਿੰਡ ਦਾ ਨੁਕਸਾਨ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼


author

rajwinder kaur

Content Editor

Related News