ਵਿਧਾਇਕ ਅਸ਼ਵਨੀ ਸ਼ਰਮਾ ਨੇ ਹੜ੍ਹ ਪੀੜਤਾਂ ਲਈ ਇਕ ਮਹੀਨੇ ਦੀ ਤਨਖ਼ਾਹ ਰਾਹਤ ਫੰਡ ’ਚ ਕੀਤੀ ਦਾਨ
Saturday, Jul 22, 2023 - 06:36 PM (IST)

ਪਠਾਨਕੋਟ (ਆਦਿੱਤਿਆ)- ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਮੀਂਹ ਅਤੇ ਹੜ੍ਹਾਂ ਨੇ ਉੱਤਰੀ ਭਾਰਤ ’ਚ ਤਬਾਹੀ ਮਚਾ ਦਿੱਤੀ ਹੈ। ਪੰਜਾਬ ਨੂੰ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋਇਆ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਪੰਜਾਬ ’ਚ ਹੜ੍ਹਾਂ ਨਾਲ ਹੋਏ ਨੁਕਸਾਨ ਤੋਂ ਬਾਅਦ ਸਥਿਤੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।
ਇਹ ਵੀ ਪੜ੍ਹੋ- ਜਾਅਲੀ ਸ਼ਨਾਖ਼ਤੀ ਕਾਰਡ ਤੇ ਪੁਲਸ ਦੀ ਵਰਦੀ ਰਾਹੀਂ ਵਿਅਕਤੀ ਨੇ ਕੀਤੀ ਜਾਲਸਾਜ਼ੀ, ਪਤਨੀ ਦੇ ਬਿਆਨਾਂ ’ਤੇ ਮਾਮਲਾ ਦਰਜ
ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਰਾਹਤ ਫੰਡ ਵਿਚ ਇੱਕ ਮਹੀਨੇ ਦੀ ਤਨਖ਼ਾਹ ਦਿੰਦਿਆਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਇਸ ਔਖੀ ਘੜੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ। ਮੈਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ’ਚ ਚੈੱਕ ਦੇ ਰੂਪ ’ਚ ਜਮ੍ਹਾ ਕਰਵਾ ਰਿਹਾ ਹਾਂ। ਪ੍ਰਮਾਤਮਾ ਮੇਰੇ ਪੰਜਾਬ ਨੂੰ ਇਸ ਸੰਕਟ ਦੀ ਘੜੀ ਵਿੱਚੋਂ ਜਲਦੀ ਕੱਢੇ।
ਇਹ ਵੀ ਪੜ੍ਹੋ- ਦਾਰੂ ਪੀਣੀ ਪੈ ਗਈ ਭਾਰੀ, ਖੋਖੇ ’ਤੇ ਬੇਸੁੱਧ ਪਿਆ ਸੀ ਖ਼ਜ਼ਾਨਾ ਅਧਿਕਾਰੀ, ਹੋਈ ਵੱਡੀ ਕਾਰਵਾਈ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8