MLA ਅਸ਼ਵਨੀ ਸ਼ਰਮਾ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ, ਪਠਾਨਕੋਟ ਜ਼ਿਲ੍ਹੇ ਨੂੰ ਲੈ ਕੇ ਰੱਖੀ ਇਹ ਮੰਗ
Sunday, Jan 07, 2024 - 12:37 PM (IST)
ਪਠਾਨਕੋਟ (ਆਦਿੱਤਿਆ)- ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਪਠਾਨਕੋਟ ’ਚ ‘ਵੰਦੇ ਭਾਰਤ’ ਰੇਲ ਗੱਡੀ ਦੇ ਰੁਕਣ ਨੂੰ ਲੈ ਕੇ ਦਿੱਲੀ ਸਥਿਤ ਰੇਲਵੇ ਵਿਭਾਗ ਦੇ ਦਫ਼ਤਰ ’ਚ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰ ਕੇ ਪਠਾਨਕੋਟ ’ਚ ‘ਵੰਦੇ ਭਾਰਤ’ ਰੇਲ ਗੱਡੀ ਰੋਕਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ।
ਠੰਡ 'ਤੇ ਭਾਰੀ ਆਸਥਾ! ਧੁੰਦ 'ਚ ਘਿਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ, ਮਨਮੋਹਕ ਤਸਵੀਰਾਂ
ਇਸ ਦੌਰਾਨ ਵਿਧਾਇਕ ਅਸ਼ਵਨੀ ਸ਼ਰਮਾ ਨੇ ਰੇਲ ਮੰਤਰੀ ਨੂੰ ਦੱਸਿਆ ਕਿ ਪਠਾਨਕੋਟ ਅਜਿਹਾ ਇਲਾਕਾ ਹੈ, ਜਿੱਥੇ ਫੌਜ ਦਾ ਵੱਡਾ ਅੱਡਾ ਹੈ ਅਤੇ ਹਵਾਈ ਸੈਨਾ ਵੀ ਇੱਥੇ ਹੈ। ਜ਼ਿਲ੍ਹਾ ਪਠਾਨਕੋਟ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀਆਂ ਸਰਹੱਦਾਂ ਨਾਲ ਲਗਦਾ ਹੈ ਅਤੇ ਦੇਸ਼ ਦੇ ਵੱਖ-ਵੱਖ ਸਥਾਨਾਂ ਨੂੰ ਜਾਣ ਲਈ ਯਾਤਰੀ ਪਠਾਨਕੋਟ ਤੋਂ ਰੇਲ ਗੱਡੀਆਂ ’ਚ ਸਵਾਰ ਹੁੰਦੇ ਹਨ। ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਅਤੇ ਚੰਬਾ ਪਠਾਨਕੋਟ ਜ਼ਿਲ੍ਹੇ ਦੇ ਨਾਲ ਲੱਗਦੇ ਹਨ। ਜੰਮੂ-ਕਸ਼ਮੀਰ ਦੇ ਕਠੂਆ ਅਤੇ ਬਸੋਲੀ ਵੀ ਸਰਹੱਦ ਨੂੰ ਸਾਂਝਾ ਕਰਦੇ ਹਨ। ਜਦੋਂਕਿ ਪੰਜਾਬ ਦੇ ਗੁਰਦਾਸਪੁਰ, ਦੀਨਾਨਗਰ, ਮੁਕੇਰੀਆਂ, ਤਲਵਾੜਾ, ਹਾਜੀਪੁਰ ਆਦਿ ਜ਼ਿਲ੍ਹੇ ਵੀ ਪਠਾਨਕੋਟ ਦੇ ਆਸ-ਪਾਸ ਹਨ। ਇਸ ਕਾਰਨ ਜੇਕਰ ‘ਵੰਦੇ ਭਾਰਤ’ ਰੇਲ ਗੱਡੀ ਪਠਾਨਕੋਟ ਵਿਖੇ ਰੁਕਦੀ ਹੈ ਤਾਂ ਇਨ੍ਹਾਂ ਸਾਰੀਆਂ ਥਾਵਾਂ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਇਸ ਰੇਲ ਗੱਡੀ ਦਾ ਪੂਰਾ ਲਾਭ ਮਿਲੇਗਾ।
ਇਹ ਵੀ ਪੜ੍ਹੋ : ਗੁਰੂ ਨਗਰੀ ’ਚ ਸੀਤ ਲਹਿਰ ਦਾ ਕਹਿਰ, ਠੰਡ ਨੇ ਤੋੜਿਆ ਕਈ ਸਾਲਾਂ ਦਾ ਰਿਕਾਰਡ, ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ
ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਠਾਨਕੋਟ ਜ਼ਿਲ੍ਹਾ ਸੈਲਾਨੀ ਹੱਬ ਬਣਦਾ ਜਾ ਰਿਹਾ ਹੈ, ਇਸ ਨਾਲ ਵੱਖ-ਵੱਖ ਥਾਵਾਂ ਤੋਂ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਫਾਇਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਨੂੰ ਸੁਣਨ ਤੋਂ ਬਾਅਦ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਸ ਨੂੰ ਹਾਂ-ਪੱਖੀ ਲਿਆ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਪਠਾਨਕੋਟ ਵਿਖੇ ਵੰਦੇ ਭਾਰਤ ਰੇਲ ਗੱਡੀ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਲਈ ਡਰੈਸ ਕੋਡ ਲਾਗੂ, SGPC ਨੇ ਜਾਰੀ ਕੀਤਾ ਆਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8