ਟਿਕਟ ਪ੍ਰਾਪਤੀ ਮਗਰੋਂ ਵਿਧਾਇਕ ਭਲਾਈਪੁਰ ਸਾਥੀਆਂ ਸਮੇਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਹੋਏ ਨਤਮਸਤਕ

Saturday, Jan 15, 2022 - 10:38 PM (IST)

ਟਿਕਟ ਪ੍ਰਾਪਤੀ ਮਗਰੋਂ ਵਿਧਾਇਕ ਭਲਾਈਪੁਰ ਸਾਥੀਆਂ ਸਮੇਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ (ਰਾਕੇਸ਼)-ਕਾਂਗਰਸ ਹਾਈਕਮਾਂਡ ਵੱਲੋਂ ਸੰਤੋਖ ਸਿੰਘ ਭਲਾਈਪੁਰ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਫਿਰ ਤੋਂ ਨੁਮਾਇੰਦਗੀ ਦਿੰਦਿਆਂ ਉਨ੍ਹਾਂ ਨੂੰ ਇਸ ਹਲਕੇ ਤੋਂ ਆਪਣਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਧਾਇਕ ਭਲਾਈਪੁਰ ਆਪਣੇ ਹੋਰ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਣ ਪੁੱਜੇ, ਜਿਥੇ ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪੁੱਜੇ ਹਨ।

ਇਸ ਤੋਂ ਬਾਅਦ ਉਹ ਕਾਂਗਰਸ ਹਾਈਕਮਾਂਡ ਅਤੇ ਹਲਕੇ ਦੇ ਵੋਟਰਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਫਿਰ ਇਕ ਵਾਰ ਫਿਰ ਇਸ ਹਲਕੇ ਤੋਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ, ਪਿੰਦਰਜੀਤ ਸਿੰਘ ਸਰਲੀ, ਰਾਜਨ ਵਰਮਾ, ਠੇਕੇਦਾਰ ਰਾਮ ਲੁਭਾਇਆ, ਕੇ. ਕੇ. ਸ਼ਰਮਾ, ਅਮਿਤ ਸ਼ਰਮਾ, ਸਰਪੰਚ ਸੁਰਿੰਦਰਪਾਲ ਬਿਆਸ, ਬਿਕਰਮਜੀਤ ਸਿੰਘ ਬਾਠ ਆਦਿ ਹਾਜ਼ਰ ਸਨ।


author

Manoj

Content Editor

Related News