ਵਿਧਾਇਕ ਡਾ. ਸੋਹਲ ਨੂੰ ਸਰਕਾਰੀ ਸਨਮਾਨ ਨਾਲ ਦਿੱਤੀ ਅੰਤਿਮ ਵਿਦਾਈ
Sunday, Jun 29, 2025 - 01:39 PM (IST)

ਤਰਨਤਾਰਨ (ਰਮਨ)- ਬੀਤੇ ਕੱਲ ਤਰਨ ਤਰਨ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਨੂੰ ਸ਼ਨੀਵਾਰ ਸਥਾਨਕ ਸੱਚਖੰਡ ਰੋਡ ਵਿਖੇ ਮੌਜੂਦ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ’ਚ ਹਲਕਾ ਨਿਵਾਸੀਆਂ ਤੋਂ ਇਲਾਵਾ ਕੈਬਨਿਟ ਮੰਤਰੀਆਂ, ਹਲਕਾ ਵਿਧਾਇਕਾਂ ਤੋਂ ਇਲਾਵਾ ਸਮਾਜਿਕ, ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਹਾਜ਼ਰੀ ਭਰ ਦੇ ਹੋਏ ਡਾਕਟਰ ਸੋਹਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਵਿਧਾਨ ਸਭਾ ਹਲਕਾ ਤਰਨ ਤਰਨ ਤੋਂ ਚੋਣ ਲੜਨ ਉਪਰੰਤ ਡਾਕਟਰ ਕਸ਼ਮੀਰ ਸਿੰਘ ਸੋਹਲ 2022 ’ਚ ਵਿਧਾਇਕ ਬਣੇ, ਜਿਨ੍ਹਾਂ ਵੱਲੋਂ ਹਲਕੇ ਦੇ ਵਿਕਾਸ ’ਚ ਕੋਈ ਕਸਰ ਨਹੀਂ ਛੱਡੀ ਗਈ। ਵਿਧਾਇਕ ਡਾਕਟਰ ਸੋਹਲ ਬੜੇ ਹੀ ਨੇਕ ਇਨਸਾਨ ਸਨ, ਜੋ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਦਿਨ-ਰਾਤ ਮਿਹਨਤ ਕਰਦੇ ਰਹੇ। ਕੈਂਸਰ ਦੀ ਬਿਮਾਰੀ ਨੇ ਡਾਕਟਰ ਸੋਹਲ ਨੂੰ ਆਪਣਾ ਸ਼ਿਕਾਰ ਬਣਾ ਲਿਆ, ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਜਾਰੀ ਰਿਹਾ। ਬੀਤੇ ਕੱਲ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ
ਵਿਧਾਇਕ ਡਾਕਟਰ ਸੋਹਲ ਨੂੰ ਅੰਤਿਮ ਵਿਦਾਈ ਦੇਣ ਲਈ ਸ਼ਵ ਯਾਤਰਾ ’ਚ ਵੱਡੀ ਗਿਣਤੀ ਦੌਰਾਨ ਸ਼ਹਿਰ ਵਾਸੀਆਂ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਵਰਕਰ ਅਤੇ ਸਮਰਥਕ ਸ਼ਾਮਲ ਹੋਏ। ਇਸ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਬਲਜਿੰਦਰ ਕੌਰ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਖੇਮਕਰਨ ਸਰਬੰਸ ਸਿੰਘ ਧੁੰਨ, ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਨਰੇਸ਼ ਕਟਾਰੀਆ, ਡਾਇਰੈਕਟਰ ਜਸਬੀਰ ਸਿੰਘ ਸੁਰ ਸਿੰਘ, ਵਿਧਾਇਕ ਧਰਮਕੋਟ, ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੋਂਗ, ਪੀ.ਏ. ਕੋਮਲਪ੍ਰੀਤ ਸਿੰਘ, ਦਵਿੰਦਰ ਸਿੰਘ ਲਾਡੀ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਡਾਇਰੈਕਟਰ ਗੁਰਸੇਵਕ ਸਿੰਘ ਔਲਖ, ਚੇਅਰਮੈਨ ਦਿਲਬਾਗ ਸਿੰਘ, ਚੇਅਰਮੈਨ ਰਣਜੀਤ ਸਿੰਘ ਚੀਮਾ, ਰਜਿੰਦਰ ਸਿੰਘ ਉਸਮਾ ਚੇਅਰਮੈਨ, ਚੇਅਰਮੈਨ ਗੁਰਦੇਵ ਸਿੰਘ ਸੰਧੂ, ਚੇਅਰਮੈਨ ਹਰਪ੍ਰੀਤ ਸਿੰਘ ਧੁੰਨਾ, ਕੋਆਰਡੀਨੇਟਰ ਸੋਨੀਆ ਮਾਨ, ਮੈਡਮ ਰੁਪਿੰਦਰ ਕੌਰ ਸੰਧੂ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਚੇਅਰਮੈਨ ਰਜਿੰਦਰ ਸਿੰਘ ਉਸਮਾ, ਅੰਮ੍ਰਿਤਸਰ ਮੇਅਰ ਮੋਤੀ ਭਾਟੀਆ, ਕੌਂਸਲਰ ਨਵਰੂਪ ਸਿੰਘ ਸੰਧਾਵਾਲੀਆ, ਮਾਸਟਰ ਤਸਵੀਰ ਸਿੰਘ, ਕੌਂਸਲਰ ਸਰਬਿੰਦਰ ਸਿੰਘ ਭਰੋਵਾਲ, ਕੌਂਸਲਰ ਗੁਰਪ੍ਰੀਤ ਸਿੰਘ ਗੋਲਡੀ, ਕੌਂਸਲਰ ਪਲਵਿੰਦਰ ਸਿੰਘ , ਕੌਂਸਲਰ ਨਾਗੀ, ਕੌਂਸਲਰ ਸਰਬਜੀਤ ਸਿੰਘ ਭੁੱਲਰ, ਕੌਂਸਲਰ ਸੂਰਜ ਸ਼ਰਮਾ, ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ, ਕੌਂਸਲਰ ਮਨੋਜ ਅਗਨੀਹੋਤਰੀ, ਕੌਂਸਲਰ ਜਸਕਰਨ ਸਿੰਘ ਲਾਡੀ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ, ‘ਆਪ’ ਆਗੂ ਤਲਬੀਰ ਸਿੰਘ ਗਿੱਲ, ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ, ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਦਿਲਬਾਗ ਸਿੰਘ ਯੋਧਾ, ਆਜ਼ਾਦ ਗਰੁੱਪ ਦੇ ਪਰਮਜੀਤ ਸਿੰਘ ਪੰਮਾ ਗੱਗੋ ਬੂਆ, ਕਾਰਜ ਸਾਧਕ ਅਫਸਰ ਰਣਦੀਪ ਸਿੰਘ ਵੜੈਚ, ਐੱਸ.ਐੱਸ.ਪੀ. ਦੀਪਕ ਪਾਰੀਕ , ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਐੱਸ.ਡੀ.ਐੱਮ. ਅਰਵਿੰਦਰ ਪਾਲ ਸਿੰਘ, ਸੈਨੇਟਰੀ ਇੰਸਪੈਕਟਰ ਸ਼ਮਸ਼ੀਰ ਸਿੰਘ ਸੰਧੂ, ਸੁਪਰਡੈਂਟ ਹਰਵਿੰਦਰ ਸਿੰਘ ਭੁੱਲਰ, ਕੈਮਿਸਟ ਆਰਗਨਾਈਜੇਸ਼ਨ ਦੇ ਚੇਅਰਮੈਨ ਸੁਖਬੀਰ ਸਿੰਘ ਸੱਗੂ, ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਤਨੇਜਾ, ਸ਼ੈਲਰ ਮਾਲਕ ਨਵੀਨ ਗੁਪਤਾ, ਸ਼ਿਵ ਸੈਨਾ ਆਗੂ ਅਸ਼ਵਨੀ ਕੁਮਾਰ ਕੁੱਕੂ, ਸਮਾਜ ਸੇਵੀ ਹਰਜਿੰਦਰ ਸਿੰਘ ਕੋਹਲੀ ਤੋਂ ਇਲਾਵਾ ਵੱਡੀ ਗਿਣਤੀ ’ਚ ਵੱਖ-ਵੱਖ ਸਿਆਸੀ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਵਿਧਾਇਕ ਡਾਕਟਰ ਸੋਹਲ ਦੀ ਧਰਮ ਪਤਨੀ ਨਵਜੋਤ ਕੌਰ ਹੁੰਦਲ, ਬੇਟੇ ਨਵਪ੍ਰੀਤ ਸਿੰਘ,ਬੇਟੀ ਮਨਮੀਤ ਕੌਰ ਅਤੇ ਭਣੇਵੇਂ ਕੋਮਲਪ੍ਰੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਵਿਧਾਇਕ ਡਾਕਟਰ ਸੋਹਲ ਨੂੰ ਸਰਕਾਰੀ ਸਨਮਾਨ ਨਾਲ ਸਲਾਮੀ ਦਿੱਤੀ ਗਈ।
ਇਹ ਵੀ ਪੜ੍ਹੋ- ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8