ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

Sunday, Oct 05, 2025 - 06:12 PM (IST)

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

ਕਲਾਨੌਰ(ਹਰਜਿੰਦਰ ਗੋਰਾਇਆ/ਮਨਮੋਹਨ)- ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ਦੇ ਪਿੰਡ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਦੀ ਲਿੰਕ ਸੜਕ ਨੂੰ ਮੁਰੰਮਤ ਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। 1.62 ਕਿਲੋਮੀਟਰ ਲੰਬੀ ਇਸ ਸੜਕ ਉੱਪਰ 27.10 ਲੱਖ ਦੀ ਲਾਗਤ ਆਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਖ਼ਤਰਾ, ਜਾਰੀ ਹੋਏ ਹੈਲਪਲਾਈਨ ਨੰਬਰ

ਇਸ ਮੌਕੇ ਇਲਾਕਾ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ, ਜਿਸ ਤਹਿਤ ਅੱਜ ਪਿੰਡ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸੜਕ ਕਾਫੀ ਲੰਬੇ ਸਮੇਂ ਤੋਂ ਟੁੱਟੀ ਹੋਈ ਸੀ ਜਿਸ ਕਾਰਨ ਰਾਹਗੀਰਾਂ ਅਤੇ ਇਲਾਕਾ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ ਜਿਸ ਤਹਿਤ ਹਲਕੇ ਦੀਆਂ ਹੋਰ ਸੰਪਰਕ ਸੜਕਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਸਮੇਂ ਕੰਮ ਦੀ ਗੁਣਵੰਤਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਸੜਕ ਨੂੰ ਬਣਾਉਣ ਵਾਲਾ ਠੇਕੇਦਾਰ ਪੰਜ ਸਾਲ ਤੱਕ ਉਸ ਸੜਕ ਦੀ ਦੇਖ ਰੇਖ ਦਾ ਜ਼ਿੰਮੇਵਾਰ ਹੋਵੇਗਾ।

ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਹਨਾਂ ਦਾ ਹੱਲ ਕਰਨ ਵਾਲੀ ਸਰਕਾਰ ਹੈ, ਜਦਕਿ ਰਵਾਇਤੀ ਪਾਰਟੀਆਂ ਦੇ ਆਗੂ ਸਿਰਫ ਆਪਣੇ ਬਾਰੇ ਹੀ ਸੋਚਦੇ ਸਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 78 ਸਾਲ ਬਾਅਦ ਵੀ ਜੇਕਰ ਲੋਕ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ ਤਾਂ ਇਸ ਲਈ ਮੁੱਖ ਤੌਰ 'ਤੇ ਰਿਵਾਇਤੀ ਪਾਰਟੀਆਂ ਦੇ ਆਗੂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਵਿਕਾਸ ਪੱਖੋਂ ਹੁਣ ਸਾਡਾ ਸੂਬਾ ਇੱਕ ਵਾਰ ਫਿਰ ਰੰਗਲਾ ਪੰਜਾਬ ਬਣੇਗਾ।

ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਨੇ ਇਸ ਜ਼ਿਲ੍ਹੇ ਦੇ 35 ਸਕੂਲਾਂ ਨੂੰ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News