ਡਾ: ਨਿੱਜਰ ਨੂੰ ਕੈਬਨਿਟ ਮੰਤਰੀ ਬਣਾਉਣਾ ‘ਆਪ’ ਦਾ ਸ਼ਲਾਘਾਯੋਗ ਉਪਰਾਲਾ: ਬਹਿਲਾ

07/13/2022 1:23:48 PM

ਅੰਮ੍ਰਿਤਸਰ (ਅਨਜਾਣ) : ਹਲਕਾ ਦੱਖਣੀ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੂੰ ਕੈਬਨਿਟ ਮੰਤਰੀ ਬਨਾਉਣਾ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਹਲਕਾ ਦੱਖਣੀ ਦੀ ਵਾਰਡ ਨੰਬਰ 40 ਤੋਂ ਦਾਅਵੇਦਾਰ ਸਤਪਾਲ ਸਿੰਘ ਸੋਨੂੰ ਬਹਿਲਾ ਨੇ ਕੀਤਾ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼

ਬੀਤੇ ਦਿਨੀ ਡਾ: ਨਿੱਜਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਆਉਣ ‘ਤੇ ਬਹਿਲਾ ਨੇ ਡਾ: ਨਿੱਜਰ ਦਾ ਸਿਰਪਾਓ ਪਾ ਕੇ ਸਵਾਗਤ ਵੀ ਕੀਤਾ। ਉਨ੍ਹਾਂ ਇਸ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਬਹਿਲਾ ਨੇ ਕਿਹਾ ਕਿ ਡਾ: ਨਿੱਜਰ ਕੋਲੋਂ ਪੰਜਾਬ ਵਾਸੀਆਂ ਨੂੰ ਬਹੁਤ ਉਮੀਦਾਂ ਨੇ ਤੇ ਉਹ ਪੰਜਾਬ ਵਾਸੀਆਂ ਤੇ ਖ਼ਾਸਕਰ ਅੰਮ੍ਰਿਤਸਰ ਹਲਕਾ ਦੱਖਣੀ ਦੇ ਮਸਲੇ ਹੱਲ ਕਰਕੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉੱਤਰਣਗੇ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

 


rajwinder kaur

Content Editor

Related News