ਵਿਧਾਇਕ ਕਲਸੀ ਤੇ DC ਵੱਲੋਂ ਬਾਬੇ ਨਾਨਕ ਦੇ ਵਿਆਹ ਪੁਰਬ ਸਬੰਧੀ ਤਿਆਰੀਆਂ ਨੂੰ ਦਿੱਤੀਆਂ ਅੰਤਿਮ ਛੋਹਾਂ
Thursday, Sep 21, 2023 - 12:49 PM (IST)
ਬਟਾਲਾ (ਬੇਰੀ, ਸਾਹਿਲ, ਖੋਖਰ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ’ਚ ਕੀਤੀਆਂ ਗਈਆਂ ਤਿਆਰੀਆਂ ਦਾ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਇਜ਼ਾ ਲਿਆ ਅਤੇ 21 ਸਤੰਬਰ (ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ) ਅਤੇ 22 ਸਤੰਬਰ ਨੂੰ (ਪਾਲਕੀ ਸਾਹਿਬ) ਸਜਾਏ ਜਾ ਰਹੇ ਨਗਰ ਕੀਰਤਨ ਦੇ ਰੂਟ ਸਮੇਤ ਸ਼ਹਿਰ ਦਾ ਦੌਰਾ ਕਰ ਕੇ ਕੀਤੇ ਗਏ ਕਾਰਜਾਂ ਦਾ ਨਿਰੀਖਣ ਕੀਤਾ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ ਐੱਸ. ਡੀ. ਐੱਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਜੋਤੀ ਨੂਰਾਂ ਦੀਆਂ ਫਿਰ ਵਧੀਆਂ ਮੁਸ਼ਕਲਾਂ, ਛੋਟੀ ਭੈਣ ਨੇ ਲਾਏ ਇਹ ਇਲਜ਼ਾਮ (ਦੇਖੋ ਵੀਡੀਓ)
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ’ਚ ਬਟਾਲਾ ਵਿਖੇ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਂਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਤੇ ਵੱਖ-ਵੱਖ ਸਬੰਧਤ ਅਧਿਕਾਰੀਆਂ ਨੂੰ ਰਹਿੰਦੇ ਵਿਕਾਸ ਕੰਮ ਮੁਕੰਮਲ ਕਰਨ ਦੇ ਨਿਰਦੇਸ਼-ਦਿੱਤੇ ਗਏ। ਉਨ੍ਹਾਂ ਕਿਹਾ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ।
ਇਹ ਵੀ ਪੜ੍ਹੋ- ਅਜਨਾਲਾ 'ਚ ਸ਼ਰਮਨਾਕ ਘਟਨਾ, ਚਾਹ 'ਚ ਨਸ਼ੀਲਾ ਪਦਾਰਥ ਮਿਲਾਕੇ 22 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ
ਇਸ ਮੌਕੇ ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮਾਂ ਨੂੰ ਦਿਨ ਰਾਤ ਕੰਮ ਕਰ ਕੇ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ, ਸ਼ਹਿਰ ਦੇ ਚੌਕਾਂ ਵਿਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਜਾਣਗੇ ਤੇ ਰੰਗ ਬਿਰੰਗੀਆਂ ਲੜੀਆਂ ਦੀ ਸਜ਼ਾਵਟ ਕੀਤੀ ਜਾਵੇਗੀ। ਉਨ੍ਹਾਂ ਪੀ. ਡਬਲਿਊ. ਡੀ., ਪਾਵਰਕਾਮ, ਸੀਵਰੇਜ ਬੋਰਡ, ਨਗਰ ਨਿਗਮ ਬਟਾਲਾ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਰੂਟ ਵਿਚ ਲੋੜੀਂਦੇ ਸਾਰੇ ਕੰਮ ਪੂਰੇ ਕਰਨ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ ਪਿੰਡ ਜੈਮਲਸਿੰਘ ਵਾਲਾ ਦੇ ਸਰਪੰਚ ਦੀ ਮੌਤ
ਇਸ ਮੌਕੇ ਤਹਿਸੀਲਦਾਰ ਅਭਿਸ਼ੇਕ ਵਰਮਾ, ਡੀ. ਐੱਸ. ਪੀ. ਲਲਿਤ ਕੁਮਾਰ, ਰਾਜੇਸ਼ ਕੁਮਾਰ ਤੁੱਲੀ, ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ ਸਿੰਘ (ਸਾਰੇ ਐੱਮ. ਸੀ.), ਐਕਸੀਅਨ ਹਰਪ੍ਰੀਤ ਸਿੰਘ, ਐੱਸ. ਡੀ. ਓ. ਨਿਰਮਲ ਸਿੰਘ, ਜੇ. ਈ. ਉੱਪਲ, ਐੱਸ. ਡੀ. ਓ. ਗੁਰਵਿੰਦਰ ਸਿੰਘ, ਆਸ਼ੂ ਗੋਇਲ, ਯਸ਼ਪਾਲ ਚੌਹਾਨ, ਹਰਵਿੰਦਰ ਸਿੰਘ ਕਲਸੀ, ਰਵਿੰਦਰ ਸੋਨੀ, ਰਿੰਪੀ ਖੁੰਡਾ, ਬੰਟੀ ਟਰੇਂਡਜ਼ ਵਾਲੇ, ਮਨਜੀਤ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਰਾਜੂ, ਸਾਬਕਾ ਡੀਐਸਪੀ ਕੁਲਵੰਤ ਸਿੰਘ, ਐਡਵੈਕੇਟ ਮੱਟੂ ਜੀ, ਅਜੇ ਕੁਮਾਰ, ਮਨਜੀਤ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਖੇਮਕਰਨ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਬਾਥਰੂਮ 'ਚੋਂ ਮਿਲੀ ਮ੍ਰਿਤਕ ਦੇਹ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8