ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਂ ’ਤੇ ਮੋਬਾਇਲ ਦੀ ਠੱਗੀ ਮਾਰਨ ਵਾਲਾ ਗ੍ਰਿਫ਼ਤਾਰ

06/02/2023 10:44:19 AM

ਅੰਮ੍ਰਿਤਸਰ (ਜਸ਼ਨ)- ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਂ ’ਤੇ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਇਕ ਦੁਕਾਨਦਾਰ ਤੋਂ ਮੋਬਾਇਲ ਫੋਨ ਦੀ ਠੱਗੀ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਭਲਿੰਦਰਪਾਲ ਸਿੰਘ ਵਾਸੀ ਪ੍ਰੇਮ ਨਗਰ ਦੇਹਰਾਦੂਨ ਵਜੋਂ ਹੋਈ ਹੈ ਅਤੇ ਉਹ ਇਸ ਸਮੇਂ ਮੁਹਾਲੀ ਦੇ ਫੇਜ਼ 7 ਵਿਚ ਰਹਿ ਰਿਹਾ ਸੀ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਵਰਿੰਦਰ ਸਿੰਘ ਖੋਸਾ, ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਪੂਰੇ ਮਾਮਲੇ ਨੂੰ ਹਾਈਟੈਕ ਤਰੀਕੇ ਨਾਲ ਸੁਲਝਾ ਲਿਆ ਹੈ। ਉਕਤ ਮੁਲਜ਼ਮ ਨੇ ਕੁਝ ਦਿਨ ਪਹਿਲਾਂ ਵਿਧਾਇਕ ਕੁਮਾਰ ਵਿਜੇ ਪ੍ਰਤਾਪ ਸਿੰਘ ਦਾ ਨਾਂ ਲੈ ਕੇ ਮੋਬਾਈਲ ਫੋਨ ਦੀ ਦੁਕਾਨ ’ਤੇ ਠੱਗੀ ਮਾਰੀ ਸੀ।

ਇਹ ਵੀ ਪੜ੍ਹੋ- ਅਮਰੀਕਾ 'ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀ ਟਿੱਪਣੀ 'ਤੇ SGPC ਦਾ ਤਿੱਖਾ ਪ੍ਰਤੀਕਰਮ

ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮਾਮਲੇ ਦੀ ਤਫ਼ਤੀਸ਼ ਦੌਰਾਨ ਉਕਤ ਦੋਸ਼ੀ ਥਾਣਾ ਦਸੂਹਾ ਹੁਸ਼ਿਆਰਪੁਰ ਦੇ ਇਕ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀ, ਪੁਲਸ ਨੇ ਉਸ ਨੂੰ ਰਿਮਾਂਡ ’ਤੇ ਲੈ ਕੇ ਇਥੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਕਤ ਮੋਬਾਈਲ ਫ਼ੋਨ ਦੇ ਨਾਲ-ਨਾਲ ਨੇੜੇ ਪਿਆ ਇਕ ਹੋਰ ਮੋਬਾਇਲ ਫ਼ੋਨ (ਜਿਸ ਨਾਲ ਮੁਲਜ਼ਮ ਗੱਲਬਾਤ ਕਰਦਾ ਸੀ) ਨੂੰ ਕਬਜ਼ੇ 'ਚ ਲੈ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਭਲਿੰਦਰਪਾਲ ਸਿੰਘ ਗ੍ਰੈਜੂਏਟ ਹੈ ਅਤੇ ਉਸ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪੰਜਾਬ ਤੋਂ ਬਾਹਰ ਧੋਖਾਦੇਹੀ ਦੇ 10 ਕੇਸ ਦਰਜ ਹਨ। ਪੁਲਸ ਨੇ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਪੁਲਸ ਹੁਣ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕਰੇਗੀ ਕਿ ਕੀ ਮੁਲਜ਼ਮ ਨੇ ਕਿਸੇ ਹੋਰ ਵਿਅਕਤੀ ਦੇ ਨਾਂ ’ਤੇ ਕਿਸੇ ਨਾਲ ਠੱਗੀ ਮਾਰੀ ਹੈ ਜਾਂ ਨਹੀਂ।

ਇਹ ਵੀ ਪੜ੍ਹੋ-  ਤੰਬਾਕੂ ਦੀ ਗ੍ਰਿਫ਼ਤ ’ਚ ਪੰਜਾਬ, 13 ਸਾਲ ਦੀ ਉਮਰ ਤੋਂ ਲੈ ਕੇ ਬਜ਼ੁਰਗ ਤੱਕ ਹੋਏ ਕੈਂਸਰ ਦਾ ਸ਼ਿਕਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News