MLA ਮਨਜਿੰਦਰ ਸਿੰਘ ਲਾਲਪੁਰ ਦੀ ਮਾਤਾ ਦਾ ਹੋਇਆ ਅੰਤਿਮ ਸੰਸਕਾਰ, ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਵਿਦਾਈ
Monday, Sep 18, 2023 - 01:56 PM (IST)
ਤਰਨਤਾਰਨ (ਵਿਜੇ)- ਖਡੂਰ ਸਾਹਿਬ ਦੇ ਮੌਜੂਦਾ ਐੱਮ. ਐੱਲ. ਏ. ਮਨਜਿੰਦਰ ਸਿੰਘ ਲਾਲਪੁਰ ਦੀ ਮਾਤਾ ਦਾ ਅੰਤਿਮ ਸੰਸਕਾਰ ਕੀਤਾ ਗਿਆ। ਜਿਥੇ ਹਜ਼ਾਰਾਂ ਨਮ ਅੱਖਾਂ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਸਵ ਮਾਤਾ ਬਲਵੀਰ ਕੌਰ ਨੂੰ ਦਿੱਤੀ ਅੰਤਿਮ ਵਿਦਾਈ ਦਿੱਤੀ। ਇਸ ਦੁੱਖ ਦੀ ਘੜੀ ਪਰਿਵਾਰ ਨਾਲ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਰਣਜੀਤ ਸਿੰਘ ਚੀਮਾ, ਡਾਇਰੈਕਟਰ ਜਸਵੀਰ ਸਿੰਘ ਸਣੇ ਹੋਰ ਵੀ ਕਈ ਸਿਆਸੀ ਆਗੂ ਸ਼ਾਮਲ ਹੋਏ।
ਇਹ ਵੀ ਪੜ੍ਹੋ- ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਵਾਪਰੇ ਵੱਡੇ ਹਾਦਸੇ 'ਚ 3 ਜਣਿਆਂ ਦੀ ਮੌਤ, ਟੋਟੇ-ਟੋਟੇ ਹੋਈ ਕਾਰ
ਇਸ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਾਵੁਕ ਕੇ ਵਿਧਾਇਕ ਮਨਜਿੰਦਰ ਸਿੰਘ ਦੀ ਮਾਤਾ ਨੂੰ ਅੰਤਿਮ ਵਿਦਾਈ ਦਿੰਦੇ ਹੋਏ ਦੁਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਅਸੀਂ ਮਨਜਿੰਦਰ ਸਿੰਘ ਘਰ ਆਉਂਦੇ-ਜਾਂਦੇ ਰਹਿੰਦੇ ਹਾਂ, ਮਾਤਾ ਦਾ ਸੁਭਾਅ ਬਹੁਤ ਚੰਗਾ ਸੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਧਾਇਕ ਮਨਜਿੰਦਰ ਸਿੰਘ ਲਾਲਪੁਰ ਨੇ ਬਹੁਤ ਸੰਘਰਸ਼ ਕੀਤੇ ਹਨ, ਜਿਸ ਤੋਂ ਬਾਅਦ ਉਹ ਅੱਜ 'ਆਪ' ਦੇ ਵਿਧਾਇਕ ਬਣੇ।
ਇਹ ਵੀ ਪੜ੍ਹੋ- ਛੋਟੀ ਉਮਰ ’ਚ ਕ੍ਰਿਕਟ ਦਾ ਚਮਕਦਾ ਸਿਤਾਰਾ ਬਣਿਆ ਸ਼ਹਿਬਾਜ ਸੰਧੂ, ਪੰਜਾਬ ਰਾਜ ਟੀਮ 'ਚ ਹੋਈ ਸਿਲੈਕਸ਼ਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8