ਮੁੱਖ ਮੰਤਰੀ ਦੇ ਹੁਕਮ ਤੋਂ ਬਾਅਦ ਵਿਧਾਇਕ ਸਰਵਣ ਸਿੰਘ ਧੁੰਨ ਨੇ ਪਿੰਡ ਸੁਰਸਿੰਘ ਦਾ ਕੀਤਾ ਦੌਰਾ
Sunday, Apr 02, 2023 - 03:54 PM (IST)
ਖੇਮਕਰਨ- ਪਿਛਲੇ ਦਿਨੀਂ ਪੰਜਾਬ 'ਚ ਪਏ ਭਾਰੀ ਮੀਂਹ ਕਾਰਨ ਜਿਥੇ ਤਾਪਮਾਨ ਵਿਚ ਗਿਰਾਵਟ ਹੋਈ ਹੈ, ਉੱਥੇ ਕਣਕ ਦੇ ਨਾਲ-ਨਾਲ ਹੋਰ ਫ਼ਸਲਾਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ। ਇਸ ਦੌਰਾਨ ਬੇਮੌਸਮੀ ਮੀਂਹ ਕਾਰਨ ਫ਼ਸਲ ਖ਼ਰਾਬੇ ਦਾ ਜਾਇਜ਼ਾ ਲੈਣ ਲਈ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਵੱਲੋਂ ਪਿੰਡ ਸੁਰਸਿੰਘ ਦਾ ਦੌਰਾ ਕੀਤਾ ਗਿਆ।
ਇਹ ਵੀ ਪੜ੍ਹੋ- ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ, ਅੰਮ੍ਰਿਤਸਰ-ਪਠਾਨਕੋਟ ਰੇਲਵੇ ਆਵਾਜਾਈ ਠੱਪ
ਜਿਸ ਵਿਚ ਉਨ੍ਹਾਂ ਨਾਲ ਤਹਿਸੀਲਦਾਰ ਸਾਹਿਬ ਸਮੇਤ ਹੋਰ ਸੰਬੰਧਿਤ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਕਿਸਾਨਾਂ ਨੂੰ ਮੁਆਵਜ਼ਾ ਪ੍ਰਦਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਤਰਨਤਾਰਨ ਤੋਂ ਦੁਖਦਾਇਕ ਖ਼ਬਰ: ਭਿਆਨਕ ਹਾਦਸੇ 'ਚ ਫਤਿਹਪੁਰ ਬਦੇਸ਼ਾ ਦੇ ਸਰਪੰਚ ਦੀ ਮੌਤ
ਦੱਸ ਦੇਈਏ ਕਿ ਮੀਂਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਵਿਧਾਇਕਾਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ ਸਾਰੇ ਵਿਧਾਇਕ ਪਿੰਡਾਂ ’ਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਅਫ਼ਸਰ ਵੀ ਪਿੰਡਾਂ ’ਚ ਜਾ ਕੇ ਜਲਦ ਤੋਂ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨਾਂ ’ਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਫ਼ਸਰਾਂ ਨੂੰ ਵੀ ਪਿੰਡਾਂ ’ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ ਲਈ ਕਿਹਾ ਹੈ ਅਤੇ ਵਿਸਾਖੀ ਤੱਕ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।