ਵਿਧਾਇਕ ਸ਼ੈਰੀ ਕਲਸੀ ਨੇ CM ਭਗਵੰਤ ਮਾਨ ਨਾਲ ਮੁਲਾਕਾਤ ਕਰ ਬਟਾਲਾ ਹਲਕੇ ਦੇ ਵਿਕਾਸ ਸਬੰਧੀ ਕੀਤੀਆਂ ਵਿਚਾਰਾਂ

04/19/2022 5:36:21 PM

ਬਟਾਲਾ (ਮਠਾਰੂ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਬਟਾਲਾ ਹਲਕੇ ਦੇ ਵਿਕਾਸ ਦੇ ਵੱਖ-ਵੱਖ ਮੁੱਦਿਆਂ ਬਾਰੇ ਚਰਚਾ ਕੀਤੀ ਹੈ। ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਵਿੱਚ ਸਿਹਤ ਸੇਵਾਵਾਂ ਦਾ ਮੁੱਦਾ ਮੁੱਖ ਤੌਰ ’ਤੇ ਵਿਚਾਰਿਆ। ਉਨ੍ਹਾਂ ਮੰਗ ਕੀਤੀ ਕਿ ਸਿਵਲ ਹਸਪਤਾਲ ਬਟਾਲਾ ਨੂੰ ਅਪਗ੍ਰੇਡ ਕਰਨ ਦੇ ਨਾਲ ਮਾਹਿਰ ਡਾਕਟਰਾਂ ਦੀਆਂ ਅਸਾਮੀਆਂ ਨੂੰ ਭਰਿਆ ਜਾਵੇ। ਨਾਲ ਹੀ ਇਲਾਜ ਲਈ ਉਹ ਸਾਰੇ ਜ਼ਰੂਰੀ ਉਪਕਰਨ ਮੁਹੱਈਆ ਕਰਵਾਏ ਜਾਣ ਤਾਂ ਜੋ ਮਰੀਜ਼ਾਂ ਨੂੰ ਰੈਫਰ ਕਰਨ ਦੀ ਬਜਾਏ ਇਸ ਹਸਪਤਾਲ ਵਿੱਚ ਹੀ ਉਨ੍ਹਾਂ ਦਾ ਇਲਾਜ ਹੋ ਸਕੇ। 

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਉਨ੍ਹਾਂ ਕਿਹਾ ਕਿ ਬਟਾਲਾ ਦਾ ਸਿਵਲ ਹਸਪਤਾਲ ਸ਼ਹਿਰ ਸਮੇਤ ਆਸ-ਪਾਸ ਦੇ ਬਹੁਤ ਵੱਡੇ ਇਲਾਕੇ ਨੂੰ ਸਿਹਤ ਸੇਵਾਵਾਂ ਦਿੰਦਾ ਹੈ। ਇਸ ਲਈ ਪਹਿਲ ਦੇ ਅਧਾਰ ’ਤੇ ਇਸਦੇ ਸੁਧਾਰ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਵਿੱਚ ਤਿੰਨ ਨਵੇਂ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡਾ ਫ਼ਾਇਦਾ ਮਿਲੇਗਾ। ਵਿਧਾਇਕ ਸ਼ੈਰੀ ਕਲਸੀ ਨੇ ਆਪਣੀ ਮੁਲਾਕਾਤ ਦੌਰਾਨ ਬਟਾਲਾ ਸ਼ਹਿਰ ਵਿੱਚ ਸਿੱਖਿਆ ਦੇ ਸੁਧਾਰ ਲਈ ਵੀ ਵਿਚਾਰਾਂ ਕੀਤੀਆਂ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਸੂਬੇ ਦੇ ਸਭ ਤੋਂ ਪੁਰਾਣੇ ਅਤੇ ਵਿਰਾਸਤੀ ਸ਼ਹਿਰਾਂ ਵਿਚੋਂ ਇੱਕ ਹੈ ਅਤੇ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਦੇ ਨਾਲ ਇਸ ਦੀ ਇਤਿਹਾਸਕ ਅਤੇ ਵਿਰਾਸਤੀ ਸ਼ਾਨ ਨੂੰ ਸੁਰਜੀਤ ਕਰਨ ਦੇ ਉਪਰਾਲੇ ਕੀਤੇ ਜਾਣ ਦੀ ਮੰਗ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਣਕਾਰੀ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਘਾਟ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਬਟਾਲਾ ਹਲਕੇ ਵਿੱਚ ਇਸਦੇ ਹਾਂ-ਪੱਖੀ ਬਦਲਾਅ ਦੇਖਣ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਉੱਪਰ ਬਹੁਤ ਵੱਡਾ ਵਿਸ਼ਵਾਸ਼ ’ਤੇ ਭਰੋਸਾ ਪ੍ਰਗਟ ਕੀਤਾ ਹੈ ਅਤੇ ਸਰਕਾਰ ਲੋਕਾਂ ਦੀ ਉਮੀਦ ਉੱਤੇ ਖਰ੍ਹੀ ਉਤਰੇਗੀ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ


rajwinder kaur

Content Editor

Related News