ਵਿਧਾਨ ਸਭਾ ਦੇ ਬਜਟ ਇਜਲਾਸ ’ਚ ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
Tuesday, Mar 05, 2024 - 10:58 AM (IST)
ਬਟਾਲਾ (ਬੇਰੀ)-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿਚ ਬੋਲਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਹਿਜ ਦੋ ਸਾਲਾ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਨੂੰ ਕਰੜੇ ਹੱਥੀ ਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਬਹਿਸ ਕਰਨ ਦੀ ਬਜਾਏ ਵਿਰੋਧੀ ਧਿਰ ਕੇਵਲ ਫੋਕੀ ਸ਼ੋਹਰਤ ਲਈ ਸਰਕਾਰ ਦੀ ਨਿਖੇਧੀ ਕਰ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ ਪਰ ਪੰਜਾਬ ਵਾਸੀ ਇਨ੍ਹਾਂ ਤੋਂ ਭਲੀਭਾਂਤ ਜਾਣੂ ਹਨ, ਜਿਸਦੇ ਚੱਲਦਿਆਂ ਹੀ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਜਾ ਕੇ ਬੇਸ਼ੁਮਾਰ ਪਿਆਰ ਦੇ ਕੇ ਨਿਵਾਜਿਆ ਹੈ।
ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਵੱਡੀ ਵਾਰਦਾਤ ਦੀ ਖ਼ਬਰ, ਪਾਕਿਸਤਾਨੀ ਮੁੰਡਿਆਂ ਨਾਲ ਝਗੜੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿਚ ਫੈਸਲੇ ਲਏ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਗਏ ਹਨ। ਬੀਤੇ ਦਿਨੀਂ ਉਨ੍ਹਾਂ ਵਲੋਂ ਕਰੀਬ 65 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਡੱਲਾ ਵਿਖੇ ਸ਼ਾਨਦਾਰ ਅਤਿ ਆਧੁਨਿਕ ਖੇਡ ਸਟੇਡੀਅਮ ਉਸਾਰਿਆ ਗਿਆ ਹੈ, ਜਿਸ ਵਿਚ ਖਿਡਾਰੀ ਵਾਲੀਬਾਲ, ਫੁੱਟਬਾਲ ਤੇ ਕਿਰਕਟ ਆਦਿ ਖੇਡਾਂ ਖੇਡਦੇ ਹਨ ਅਤੇ ਲੋਕ ਸਵੇਰੇ ਅਤੇ ਸ਼ਾਮ ਸੈਰ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਬਟਾਲਾ ਤੇ ਪਨਿਆੜ ਗੁਰਦਾਸਪੁਰ ਵਿਖੇ ਖੰਡ ਮਿੱਲ ਦੀ ਕਪੈਸ਼ਟੀ ਵਧਾਈ ਗਈ ਹੈ ਤਾਂ ਜੋ ਗੰਨਾ ਕਾਸ਼ਤਕਾਰਾਂ ਨੂੰ ਆਪਣੀ ਫਸਲ ਵੇਚਣ ਲਈ ਦੂਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਕਿਸਾਨ ਵਰਗ ਸਰਕਾਰ ਦੀ ਕਾਰੁਜਗਾਰੀ ਤੋਂ ਖੁਸ਼ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ 829 ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਜਿਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿਚ ਮਰੀਜ਼ ਮੁਫਤ ਦਵਾਈ ਲੈ ਰਹੇ ਹਨ। ਵਿਦਿਆਰਥੀਆਂ ਨੂੰ ਹੋਰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਕੂਲ ਆਫ ਐਮੀਨੈਂਸ ਖੋਲੇ ਗਏ ਹਨ, ਜੋ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ 'ਸਰਕਾਰ-ਵਪਾਰ ਮਿਲਣੀ' 'ਚ ਪੁੱਜੇ CM ਮਾਨ ਤੇ ਕੇਜਰੀਵਾਲ, ਆਖੀਆਂ ਅਹਿਮ ਗੱਲਾਂ
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਤੇ ਵਪਾਰੀ ਭਰਾਵਾਂ ਨੂੰ ਮਿਲ ਕੇ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ, ਜੋ ਪਹਿਲਾਂ ਦੀਆਂ ਸਰਕਾਰਾਂ ਕਰਨ ਵਿਚ ਅਸਫ਼ਲ ਰਹੀਆਂ ਸਨ। ਵਿਰੋਧੀ ਪਾਰਟੀਆਂ ’ਤੇ ਕੰਜ ਕੱਸਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਮਾਨ ਸਰਕਾਰ ਵਲੋਂ ਸਰਕਾਰੀ ਜਾਇਦਾਦ ਵੇਚਣ ਦੀ ਥਾਂ 540 ਮੈਗਾਵਾਟ ਥਰਮਲ ਪਲਾਟ ਸ੍ਰੀ ਗੋਇੰਦਵਾਲ ਸਾਹਿਬ ਖਰੀਦਿਆ ਗਿਆ ਹੈ, ਜੋ ਆਪਣੇ ਆਪ ਵਿਚ ਇਤਿਹਾਸਕ ਕਾਰਜ ਹੈ। ਉਨ੍ਹਾਂ ਕਿਹਾ ਕਿ ਬਟਾਲਾ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਤਹਿਸੀਲ ਕੰਪਲੈਕਸ ਬਣਾਉਣ ਦਾ ਕੰਮ ਚੱਲ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਹੁਣ ਤੱਕ ਕਰੀਬ 25570 ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਵਲੋਂ ਇਕ ਪੁੱਤ ਦੇ ਫਰਜ਼ ਨਿਭਾਉਂਦਿਆਂ ਹਰੇਕ ਵਰਗ ਦੀ ਭਲਾਈ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਤੋਂ ਪੰਜਾਬ ਸਰਕਾਰ ਨੇ ਕੀਤੀ ਨਾਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8