ਵਿਧਾਇਕ ਸ਼ੈਰੀ ਕਲਸੀ ਨੇ ਗ੍ਰਾਮ ਪੰਚਾਇਤ ਥਿੰਦ ਧਾਰੀਵਾਲ ਵਿਖੇ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
Sunday, Sep 01, 2024 - 11:35 AM (IST)
ਬਟਾਲਾ (ਬੇਰੀ)- ਵਿਧਾਨ ਸਭਾ ਹਲਕਾ ਬਟਾਲਾ ਦੇ ਪੇਂਡੂ ਤੇ ਸ਼ਹਿਰੀ ਖੇਤਰ ’ਚ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ’ਤੇ ਪੁਜਦਾ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗ੍ਰਾਮ ਪੰਚਾਇਤ ਥਿੰਦ ਧਾਰੀਵਾਲ ਵਿਖੇ ਸਟਰੀਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਗੁਰਮੀਤ ਸਿੰਘ ਚਾਹਲ ਬੀ. ਡੀ. ਪੀ. ਓ. ਕਾਦੀਆਂ, ਉੱਤਮਵੀਰ ਸਿੰਘ ਜੇ. ਈ. (ਪ੍ਰਬੰਧਕ), ਸੁਖਜਿੰਦਰ ਕੌਰ ਪੰਚਾਇਤ ਸਕੱਤਰ ਅਤੇ ਪਿੰਡ ਵਾਸੀ ਵੱਡੀ ਗਿਣਤੀ ’ਚ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪਿੰਡਾਂ ਅੰਦਰ ਸਟਰੀਟ ਲਾਈਟਸ ਲਗਾਈਆਂ ਜਾ ਰਹੀਆਂ ਹਨ। ਲੋਕਾਂ ਦੀ ਵੱਡੀ ਸਮੱਸਿਆ ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਦੇ ਮੰਤਵ ਨਾਲ ਪਿੰਡਾਂ ਅੰਦਰ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਯੂਥ ਕਲੱਬਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪਿੰਡਾਂ ਅੰਦਰ ਖੂਬਸੂਰਤ ਪਾਰਕ ਬਣਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8