ਵਿਧਾਇਕ ਸ਼ੈਰੀ ਕਲਸੀ ਵੱਲੋਂ ਦਾਣਾ ਮੰਡੀ ਬਟਾਲਾ ''ਚ ਦੋ ਸ਼ੈੱਡਾਂ ਦਾ ਉਦਘਾਟਨ
Friday, Nov 21, 2025 - 04:50 PM (IST)
ਗੁਰਦਾਸਪੁਰ (ਗੁਰਪ੍ਰੀਤ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਦਾਣਾ ਮੰਡੀ ਬਟਾਲਾ ਵਿਖੇ ਦੋ ਨਵੇਂ ਉਸਾਰੇ ਗਏ ਸ਼ੈੱਡਾ਼ ਦਾ, ਉਦਘਾਟਨ ਕੀਤਾ। ਇਨ੍ਹਾਂ ਦੇ ਬਣਨ ਨਾਲ ਕਿਸਾਨਾਂ ਤੇ ਆੜਤੀਆਂ ਨੂੰ ਫਸਲ ਦੇ ਸੀਜ਼ਨਾਂ ਦੌਰਾਨ ਹੋਰ ਸਹੂਲਤ ਮੁੱਹਈਆ ਹੋਵੇਗੀ। ਇਸ ਮੌਕੇ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਸਮੇਤ ਕਿਸਾਨ, ਆੜ੍ਹਤੀ ਅਤੇ ਸ਼ਹਿਰ-ਪਿੰਡਾਂ ਦੀਆਂ ਵੱਖ-ਵੱਖ ਸਖਸ਼ੀਅਤਾਂ ਮੌਜੂਦ ਸਨ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ ਅੰਦਰ ਲੱਗੀਆਂ ਕਈ ਪਾਬੰਦੀਆਂ, 19 ਜਨਵਰੀ ਤੱਕ ਹੁਕਮ ਜਾਰੀ
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨ੍ਹਾਂ ਦੀ 24 ਘੰਟੇ ਹਮੇਸ਼ਾ ਇਹੀ ਕੋਸ਼ਿਸ ਰਹਿੰਦੀ ਹੈ ਕਿ ਬਟਾਲਾ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਬਟਾਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਡੀਆਂ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਅਤੇ ਇਹ ਸ਼ੇਡ ਵੀ ਕਰੀਬ ਦੋ ਕਰੋੜ ਰੁਪਏ ਦੇ ਖਰਚ ਨਾਲ ਤਿਆਰ ਹੋਣ ਵਾਲੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਲਈ ਅਗਲੇ 7 ਦਿਨਾਂ ਦੀ ਭਵਿੱਖਬਾਣੀ! ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
ਉਨ੍ਹਾਂ ਦੱਸਿਆ ਕਿ ਇਹ ਲੰਮੇ ਸਮੇਂ ਤੋਂ ਮੰਗ ਸੀ ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ । ਉੱਥੇ ਹੀ ਉਨ੍ਹਾੰ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਬਟਾਲਾ ਸ਼ਹਿਰ ਨੂੰ ਰਵਾਇਤੀ ਪਾਰਟੀਆਂ ਵਲੋਂ ਵਿਕਾਸ ਪੱਖੋ ਅਣਗੋਲਿਆਂ ਕਰਕੇ ਰੱਖਿਆ ਗਿਆ ਸੀ ਪਰ ਜਦੋਂ ਦਾ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਹ ਦਿਨ ਰਾਤ ਬਟਾਲਾ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ। ਉੁਨ੍ਹਾਂ ਦੁਹਰਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਵਿਕਾਸ ਪੱਖੋਂ ਹੋਰ ਨੁਹਾਰ ਬਦਲੀ ਜਾਵੇਗੀ ਅਤੇ ਹਰੇਕ ਵਾਰਡ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ।
ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਛੇਹਰਟਾ ਕਤਲ ਕਾਂਡ ਮਾਮਲੇ 'ਚ 2 ਮੁੱਖ ਸ਼ੂਟਰ ਗ੍ਰਿਫ਼ਤਾਰ
