ਦੀਨਾਨਗਰ ਦੇ ਸੀਐੱਚਸੀ ਸਿੰਘੋਵਾਲ ਦੇ ਨਵੀਨੀਕਰਨ ਦਾ ਵਿਧਾਇਕ ਸ਼ੈਰੀ ਕਲਸੀ ਨੇ ਰੱਖਿਆ ਨੀਂਹ ਪੱਥਰ

Saturday, Mar 22, 2025 - 04:27 PM (IST)

ਦੀਨਾਨਗਰ ਦੇ ਸੀਐੱਚਸੀ ਸਿੰਘੋਵਾਲ ਦੇ ਨਵੀਨੀਕਰਨ ਦਾ ਵਿਧਾਇਕ ਸ਼ੈਰੀ ਕਲਸੀ ਨੇ ਰੱਖਿਆ ਨੀਂਹ ਪੱਥਰ

ਦੀਨਾਨਗਰ(ਗੋਰਾਇਆ)- ਦੀਨਾਨਗਰ ਦੇ ਸੀਐੱਚਸੀ ਸਿੰਘੋਵਾਲ ਵਿਖੇ ਹਸਪਤਾਲ ਦੀ 2.10 ਕਰੋੜ ਰੁਪਏ ਦੀ ਲਾਗਤ ਨਾਲ ਰੈਨੋਵੇਸ਼ਨ ਦੇ ਕੰਮ ਦਾ ਉਦਘਾਟਨ ਅੱਜ ਪੰਜਾਬ ਵਰਕਿੰਗ ਪ੍ਰੈਜੀਡੈਂਟ ਅਤੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਜਿੱਥੇ ਸੂਬੇ ਅੰਦਰ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਲੈ ਕੇ ਵੱਡੇ ਪੱਧਰ ਤੇ ਸੁਧਾਰ ਕੀਤਾ ਜਾ ਰਿਹਾ ਹੈ। ਉਸੇ ਤਹਿਤ ਹੀ ਵਿਧਾਨ ਸਭਾ ਹਲਕਾ ਦੀਨਾਨਗਰ ਵਿਖੇ ਸੀਐਚਸੀ ਦੀਨਾਨਗਰ ਵਿਖੇ 2.10 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲਾ ਨਵੀਨੀਕਰਨ ਪ੍ਰੋਜੈਕਟ ਦਾ ਅੱਜ  ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਮੁੱਖ ਟੀਚਾ ਹੈ ਸਿੱਖਿਆ ਅਤੇ ਸਿਹਤ ਵਿੱਚ ਸੁਧਾਰ ਲਿਆਉਣਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਸਿਹਤ ਸਹੂਲਤਾਂ ਵਿੱਚ ਵੱਡੇ ਪੱਧਰ 'ਤੇ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਨਾਲ ਸਰਹੱਦੀ ਖੇਤਰ ਦੇ 200 ਦੇ ਕਰੀਬ ਪਿੰਡਾਂ ਨੂੰ ਵੱਡੇ ਪੱਧਰ 'ਤੇ ਲਾਭ ਮਿਲੇਗਾ ।

ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ  ਵੱਡੇ ਪੱਧਰ 'ਤੇ ਨਸ਼ਾ ਤਸਕਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਅੰਦਰ ਵਿਕਾਸ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਵੀ ਕੋਈ ਕਸਰ ਨਹੀਂ ਛੱਡੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਵਿਕਾਸ ਦੇ ਕੰਮ ਕਰਾ ਕੇ ਪੰਜਾਬ ਨੂੰ ਇੱਕ ਰੰਗਲਾ ਪੰਜਾਬ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ- ਤਿੰਨ ਬੱਚਿਆਂ ਦੇ ਪਿਓ ਸਿਰ 'ਤੇ ਚੜੀ ਆਸ਼ਕੀ, ਪਤਨੀ ਨੇ ਰੰਗੇ ਹੱਥੀਂ ਫੜਿਆ ਤੇ ਫਿਰ...

ਇਸ ਮੌਕੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਪੰਜਾਬ ਹੈਲਥ ਕਾਰਪੋਰੇਸ਼ਨ ਸਿਸਟਮ ਦੇ ਚੇਅਰਮੈਨ ਰਮਨ ਬਹਿਲ, ਦੀਨਾਨਗਰ ਦੇ ਹਲਕਾ ਇੰਚਾਰਜ ਅਤੇ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ, ਐਸ ਡੀ ਐਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ,  ਸਿਵਲ ਸਰਜਨ ਭਾਰਤ ਭੂਸ਼ਣ  ਸਮੇਤ ਵੱਡੀ ਗਿਣਤੀ ਪ੍ਰਸ਼ਾਸਨ ਦੇ ਅਧਿਕਾਰੀ ਅਤੇ  ਆਪ ਦੇ ਆਗੂ ਅਤੇ ਵਰਕਰ ਹਾਜ਼ਰ ਸਨ ।

ਇਹ ਵੀ ਪੜ੍ਹੋ-  ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 4 ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News