ਵਿਧਾਇਕ ਸ਼ੈਰੀ ਕਲਸੀ ਖੁਦ ਟਰੈਕਟਰ ਚਲਾ ਕੇ ਰਾਹਤ ਸਮੱਗਰੀ ਦੀਆਂ 50 ਟਰਾਲੀਆਂ ਲੈ ਕੇ ਪਹੁੰਚੇ ਡੇਰਾ ਬਾਬਾ ਨਾਨਕ

Tuesday, Sep 02, 2025 - 02:53 PM (IST)

ਵਿਧਾਇਕ ਸ਼ੈਰੀ ਕਲਸੀ ਖੁਦ ਟਰੈਕਟਰ ਚਲਾ ਕੇ ਰਾਹਤ ਸਮੱਗਰੀ ਦੀਆਂ 50 ਟਰਾਲੀਆਂ ਲੈ ਕੇ ਪਹੁੰਚੇ ਡੇਰਾ ਬਾਬਾ ਨਾਨਕ

ਬਟਾਲਾ (ਸਾਹਿਲ, ਯੋਗੀ, ਅ਼ਸਵਨੀ, ਬੇਰੀ): ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਖੁਦ ਬਟਾਲਾ ਤੋਂ ਟਰੈਕਟਰ ਚਲਾ ਕੇ 50 ਟਰਾਲੀਆਂ ਵਿੱਚ ਰਾਹਤ ਸਮੱਗਰੀ ਲੈ ਕੇ ਡੇਰਾ ਬਾਬਾ ਨਾਨਕ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ ਤੇ ਹੜ੍ਹ ਪੀੜਤਾਂ ਤੱਕ ਪਾਣੀ, ਰਾਸ਼ਨ, ਸੁੱਕੀ ਰਸਦ ਅਤੇ ਪਸ਼ੂਆਂ ਦਾ ਚਾਰਾ ਪਹੁੰਚਾਇਆ।

ਇਹ ਵੀ ਪੜ੍ਹੋ-ਹੜ੍ਹਾਂ ਦੀ ਮਾਰ ਹੇਠ ਅੰਮ੍ਰਿਤਸਰ, 93 ਪਿੰਡ ਬਰਬਾਦ, 49 ਘਰ ਢਹਿਢੇਰੀ ਤੇ ਹਜ਼ਾਰਾਂ ਲੋਕ ਪ੍ਰਭਾਵਿਤ

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੀ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੋਰ ਲੋੜਵੰਦ ਤੱਕ ਖਾਣ-ਪੀਣ ਦੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਤਬਾਹੀ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ, ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਹੜ੍ਹ ਦੇ ਪਾਣੀ ਨਾਲ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰ ਕੋਈ ਬਿਮਾਰੀ ਨਾ ਫੈਲੇ, ਇਸ ਲਈ ਸਿਹਤ ਵਿਭਾਗ ਵੱਲੋਂ ਲੋੜੀਂਦੇ ਕਦਮ ਚੁੱਕੇ ਗਏ ਹਨ।ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਦੇ ਹੜ੍ਹ ਕਾਰਨ ਜ਼ਿਲਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚ 323 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ ਅਤੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਲਈ ਵੱਖ-ਵੱਖ ਥਾਵਾਂ ਉੱਪਰ 22 ਰਿਲੀਫ ਕੈਂਪ ਸਥਾਪਿਤ ਕੀਤੇ ਗਏ ਹਨ।

ਇਹ ਵੀ ਪੜ੍ਹੋ- ਸਰਕਾਰੀ ਹੁਕਮਾਂ ਦੀ ਉਲੰਘਣਾ:ਛੁੱਟੀਆਂ ਦੇ ਬਾਵਜੂਦ ਵੀ ਸਕੂਲ ਖੁੱਲ੍ਹੇ, ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ

ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਸਮਾਜ ਸੇਵੀ ਅੰਮ੍ਰਿਤ ਕਲਸੀ, ਮਨਦੀਪ ਸਿੰਘ ਗਿੱਲ ਜਿਲ੍ਹਾ ਯੂਥ ਆਗੂ ਗੁਰਦਾਸਪੁਰ, ਦਲਜੀਤ ਸਿੰਘ ਲੱਕੀ ਹਲਕਾ ਸੰਗਠਨ ਇੰਚਾਰਜ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਐੱਮ.ਸੀ. ਬਲਵਿੰਦਰ ਸਿੰਘ ਮਿੰਟਾ, ਸਤਨਾਮ ਸਿੰਘ, ਮਨਜੀਤ ਸਿੰਘ ਬੁਮਰਾਹ, ਗੁਰਜੀਤ ਸਿੰਘ, ਰਣਬੀਰ ਸਿੰਘ ਗਿੱਲ, ਗਗਨ ਬਟਾਲਾ, ਜਸਪਾਲ ਸਿੰਘ, ਪਰਦੀਪ ਕੁਮਾਰ, ਭੁਪਿੰਦਰ ਸਿੰਘ, ਪਵਨ ਕੁਮਾਰ, ਕਾਕਾ, ਮਲਕੀਤ ਸਿੰਘ, ਨਿੱਕੂ ਹੰਸ ਪਾਲ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News