ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਕੀਤਾ ਨਿਪਟਾਰਾ

Friday, Nov 21, 2025 - 01:57 PM (IST)

ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਕੀਤਾ ਨਿਪਟਾਰਾ

ਬਟਾਲਾ (ਮਠਾਰੂ)- 'ਆਪ' ਦੇ ਹਲਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰ ਤੋਂ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਦੇ ਹੋਏ ਉਨ੍ਹਾਂ ਦੀਆਂ ਸਮਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਦਿਆਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ ਅੰਦਰ ਲੱਗੀਆਂ ਕਈ ਪਾਬੰਦੀਆਂ, 19 ਜਨਵਰੀ ਤੱਕ ਹੁਕਮ ਜਾਰੀ

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਮੇਰੀਆਂ ਆਪਣੀਆਂ ਸਮੱਸਿਆਵਾਂ ਹਨ, ਇਸ ਲਈ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਪਹਿਲਕਦਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਵਿਕਾਸ ਕਾਰਜਾਂ ਦੀਆਂ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਉਥੇ ਨਾਲ ਹੀ 'ਆਪ' ਸਰਕਾਰ ਦੀਆਂ ਸਾਰੀਆਂ ਸਹੂਲਤਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਵੀ ਹਰ ਵਰਗ ਨੂੰ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਲਈ ਅਗਲੇ 7 ਦਿਨਾਂ ਦੀ ਭਵਿੱਖਬਾਣੀ! ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਰ ਵਰਗ ਦੇ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਗੇ ਵਧ ਰਹੇ ਹਨ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਕਾਰਜਾਂ ਨੂੰ ਲੈ ਕੇ ਪੂਰੀ ਸੰਜੀਦਗੀ ਨਾਲ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਲਕੇ ਦੀ ਨੁਹਾਰ ਬਦਲੀ ਜਾ ਸਕੇ। ਇਸ ਮੌਕੇ ਤੇ ਹੋਰ ਵੀ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਛੇਹਰਟਾ ਕਤਲ ਕਾਂਡ ਮਾਮਲੇ 'ਚ 2 ਮੁੱਖ ਸ਼ੂਟਰ ਗ੍ਰਿਫ਼ਤਾਰ


author

Shivani Bassan

Content Editor

Related News