ਵਿਧਾਇਕ ਸ਼ੈਰੀ ਕਲਸੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਮੁਬਾਰਕਬਾਦ

Tuesday, Oct 21, 2025 - 11:38 AM (IST)

ਵਿਧਾਇਕ ਸ਼ੈਰੀ ਕਲਸੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਮੁਬਾਰਕਬਾਦ

ਬਟਾਲਾ (ਸਾਹਿਲ, ਯੋਗੀ): ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ ਯਸ਼ਪਾਲ ਚੌਹਾਨ ਅਤੇ ਸੀਨੀਅਰ ਯੁਵਾ ਨੇਤਾ ਆਮ ਆਦਮੀ ਪਾਰਟੀ ਵਿਕਰਮ ਚੌਹਾਨ ਨੇ ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਾਰਿਆਂ ਦੀ ਤੰਦਰੁਸਤੀ, ਕਾਮਯਾਬੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ

ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰਾਂ ਨੂੰ ਹਰਿਆ-ਭਰਿਆ ਅਤੇ ਵਾਤਾਵਰਣ ਪੱਖੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਅਰਦਾਸ ਕੀਤੀ ਕਿ ਦੀਵਾਲੀ ਦਾ ਤਿਉਹਾਰ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ ਅਤੇ ਇਸ ਦੇ ਨਾਲ-ਨਾਲ ਆਪਸੀ ਮੇਲ-ਜੋਲ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ।

ਇਹ ਵੀ ਪੜ੍ਹੋ-ਦੀਵਾਲੀ ਮੌਕੇ ਪੰਜਾਬ ਪੁਲਸ ਨੇ ਗੈਂਗਸਟਰ ਦੇ 5 ਬੰਦੇ ਕੀਤੇ ਗ੍ਰਿਫ਼ਤਾਰ, ਖਤਰਨਾਕ ਹਥਿਆਰ ਬਰਾਮਦ

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ਵਿੱਚੋਂ 52 ਹਿੰਦੂ ਰਾਜਿਆਂ ਦੀ ਰਿਹਾਈ ਦਾ ਇਤਿਹਾਸਕ ‘ਬੰਦੀ ਛੋੜ ਦਿਵਸ’ ਵੀ ਇਸ ਪਵਿੱਤਰ ਦਿਹਾੜੇ ’ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੇ ਲੋਕ ਰਲ-ਮਿਲ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਤੇ ਰੰਗਲਾ ਪੰਜਾਬ ਬਣਾਉਣ ਲਈ ਠੋਸ ਉਪਰਾਲੇ ਕਰਨਗੇ। ਉਨ੍ਹਾਂ ਲੋਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀ।

ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਨੇ ਘੇਰ ਲਏ 2 ਗੈਂਗਸਟਰ, ਕਰ'ਤਾ ਐਨਕਾਊਂਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News