ਵਿਧਾਇਕ ਸੁਖਪਾਲ ਭੁੱਲਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਹਲਕਾ ਵਾਸੀ ਖੁਸ਼ : ਦਵਿੰਦਰ ਵਲਟੋਹਾ

04/26/2018 3:22:38 PM

ਵਲਟੋਹਾ (ਬਲਜੀਤ ਸਿੰਘ) : ਹਲਕਾ ਖੇਮਕਰਨ ਦੀਆਂ ਦਾਣਾ ਮੰਡੀਆਂ 'ਚ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਖੁਦ ਜਾ ਕੇ ਦਾਣਾ ਮੰਡੀਆਂ 'ਚ ਖਰੀਦ ਸ਼ੁਰੂ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਦਾ ਕੀਮਤੀ ਸਮਾਂ ਮੰਡੀਆਂ 'ਚ ਬਰਬਾਦ ਨਾ ਹੋਵੇ ਤੇ ਉਨ੍ਹਾਂ ਨੂੰ ਫਸਲ ਦਾ ਪੂਰਾ ਭਾਅ ਮਿਲ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਵਲਟੋਹਾ ਤੋਂ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਵਲਟੋਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕੇ ਦੇ ਲੋਕਾਂ ਲਈ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਹਲਕਾ ਵਾਸੀ ਪੂਰੀ ਤਰ੍ਹਾਂ ਖੁਸ਼ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਚੰਦ ਸਿੰਘ ਪਹਿਲਵਾਨ ਬਲਜਿੰਦਰ ਸਿੰਘ ਹਰਜਿੰਦਰ ਸਿੰਘ ਬੱਜਰ ਕੁਲਜੀਤ ਸਿੰਘ ਗੁਰਜੰਟ ਸਿੰਘ ਹਰਜੀਤ ਸਿੰਘ ਅਮਰਕੋਟ ਭੁਪਿੰਦਰ ਸਿੰਘ ਮੈਂਬਰ ਸਤਨਾਮ ਸਿੰਘ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।