ਕੇਂਦਰੀ ਜੇਲ੍ਹ ’ਚੋਂ ਮੋਬਾਇਲ, 8 ਲੋਹੇ ਦੀਆਂ ਪੱਤੀਆਂ, 400 ਨਸ਼ੇ ਵਾਲੀਆਂ ਗੋਲੀਆਂ ਤੇ ਹੋਰ ਸਾਮਾਨ ਬਰਾਮਦ
Sunday, Nov 19, 2023 - 12:15 PM (IST)
ਤਰਨਤਾਰਨ (ਰਮਨ)- ਕਰੋੜਾਂ ਦੀ ਲਾਗਤ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਵਲੋਂ ਅਚਾਨਕ ਜੇਲ੍ਹ ਅੰਦਰ ਚਲਾਈ ਤਲਾਸ਼ੀ ਮੁਹਿੰਮ ਦੌਰਾਨ 7 ਮੋਬਾਇਲ, 8 ਲੋਹੇ ਦੀਆਂ ਪੱਤੀਆਂ, 400 ਨਸ਼ੇ ਵਾਲੀਆਂ ਗੋਲੀਆਂ, 6 ਡਾਟਾ ਕੇਬਲ, 2 ਹੈੱਡ ਫੋਨ, 2 ਸਿਮ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ
ਇਸ ਦੌਰਾਨ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਬਾਬਤ ਜਾਣਕਾਰੀ ਦਿੰਦੇ ਡੀ. ਐੱਸ. ਪੀ. ਸ੍ਰੀ ਗੋਇੰਦਵਾਲ ਸਾਹਿਬ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8