ਕੇਂਦਰੀ ਜੇਲ੍ਹ ’ਚੋਂ ਮੋਬਾਈਲ, ਹੀਟਰ ਸਪਰਿੰਗ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ

Thursday, Apr 30, 2026 - 10:40 AM (IST)

ਕੇਂਦਰੀ ਜੇਲ੍ਹ ’ਚੋਂ ਮੋਬਾਈਲ, ਹੀਟਰ ਸਪਰਿੰਗ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ

ਤਰਨਤਾਰਨ(ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਮੋਬਾਈਲ, ਹੀਟਰ ਸਪਰਿੰਗ, ਤੰਬਾਕੂ ਦੇ ਪੈਕੇਟ, ਬੀੜੀਆਂ ਦੇ ਬੰਡਲ ਆਦਿ ਸਮਾਨ ਲਵਾਰਿਸ ਹਾਲਤ ਵਿਚ ਮਿਲਿਆ ਹੈ। ਇਸ ਸਬੰਧੀ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਕੀਤੀ ਗਈ ਚੈਕਿੰਗ ਦੌਰਾਨ 3 ਕੀਪੈਡ ਮੋਬਾਈਲ, 2 ਟਚ ਸਕ੍ਰੀਨ ਮੋਬਾਈਲ, 15 ਹੀਟਰ ਸਪਰਿੰਗ, 123 ਪੁੜੀਆਂ ਤੰਬਾਕੂ, 37 ਕੂਲਲਿਪ ਪੈਕੇਟ, 13 ਲਾਈਟਰ ਅਤੇ 226 ਬੀੜੀਆਂ ਦੇ ਬੰਡਲ ਲਵਾਰਿਸ ਹਾਲਤ ਵਿਚ ਬਰਾਮਦ ਹੋਏ ਹਨ। ਓਧਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News