ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ’ਚੋਂ ਫਿਰ ਮੋਬਾਇਲ ਫੋਨ ਤੇ ਨਸ਼ੇ ਵਾਲੇ ਪਦਾਰਥ ਬਰਾਮਦ

02/20/2023 3:12:08 PM

ਤਰਨਤਾਰਨ (ਰਮਨ)- ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹਾਈਟੈਕ ਜੇਲ੍ਹ ਅੰਦਰੋਂ ਮੋਬਾਇਲ ਫੋਨ ਅਤੇ ਹੋਰ ਪਦਾਰਥ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜੋ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵਲੋਂ ਚਲਾਈ ਤਲਾਸ਼ੀ ਅਭਿਆਨ ਦੌਰਾਨ 6 ਮੋਬਾਇਲ ਫੋਨ, 1 ਸਿਮ, 1 ਡਾਟਾ ਕੇਬਲ, 2 ਜੁਗਾੜੂ ਚਾਰਜਰ, 1 ਹੈੱਡ ਫੋਨ, 79 ਬੀੜੀਆਂ ਦੇ ਬੰਡਲ, ਦੋ ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ। ਇਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਦੋ ਨੂੰ ਨਾਮਜ਼ਦ ਕਰਦੇ ਹੋਏ ਅਤੇ ਇਕ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਤਿੱਖੀ ਪ੍ਰਤੀਕਿਰਿਆ

ਜਾਣਕਾਰੀ ਦਿੰਦੇ ਹੋਏ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਲੋਂ ਪੁਲਸ ਨੂੰ ਦਿੱਤੀਆਂ ਸ਼ਿਕਾਇਤਾਂ ਵਿਚ ਦੱਸਿਆ ਗਿਆ ਹੈ ਕਿ ਮਿਤੀ 17 ਫਰਵਰੀ ਨੂੰ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ’ਚ ਬੰਦ ਕੈਦੀ ਸਾਰਜ ਸਿੰਘ ਪੁੱਤਰ ਲਛਮਨ ਸਿੰਘ ਵਾਸੀ ਰੱਤੋਕੇ ਜ਼ਿਲ੍ਹਾ ਤਰਨਤਾਰਨ ਪਾਸੋਂ ਇਕ ਕੀਪੈਡ ਮੋਬਾਇਲ ਸਮੇਤ ਸਿਮ ਬਰਾਮਦ ਹੋਈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ 14 ਦਿਨਾਂ ਦੀ ਨਿਆਇਕ ਹਿਰਾਸਤ ’ਚ

ਇਸੇ ਤਰ੍ਹਾਂ ਜੇਲ੍ਹ ’ਚ ਬੰਦ ਕੈਦੀ ਚਮਕੌਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵਾਰਡ ਨੰਬਰ-2 ਵਾਸੀ ਪੱਟੀ ਦੀ ਅਚਾਨਕ ਚੈਕਿੰਗ ਦੌਰਾਨ 1 ਸੈਮਸੰਗ ਕੰਪਨੀ ਦਾ ਕੀ-ਪੈਡ ਮੋਬਾਇਲ ਸਮੇਤ ਸਿਮ ਅਤੇ ਬੈਰਕ ਨੰਬਰ-6 ਕਮਰਾ ਦੀ ਚਲਾਸ਼ੀ ਦੌਰਾਨ ਲਾਵਾਰਿਸ ਡਿਊਸ ਕੰਪਨੀ ਦਾ ਕੀ-ਪੈਡ ਮੋਬਾਇਲ, 1 ਸੈਮਸੰਗ ਕੰਪਨੀ ਦਾ ਮੋਬਾਇਲ ਕੀਪੈਡ ਵਾਲਾ, 1 ਨੋਕੀਆ ਫੋਨ ਕੀਪੈਡ, 2 ਜੁਗਾੜੂ ਚਾਰਜ਼ਰ, 1 ਹੈੱਡਫੋਨ, ਇਕ ਡਾਟਾ ਕੇਬਲ ਬਰਾਮਦ ਹੋਈ। ਇਸ ਤੋਂ ਇਲਾਵਾ ਟਾਵਰ ਨੰਬਰ-15 ਕੋਲੋਂ ਇਕ ਟੱਚ ਫੋਨ ਪੋਕੋ ਕੰਪਨੀ, 79 ਬੀੜੀਆਂ ਦੇ ਬੰਡਲ, 2 ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News