ਕੇਂਦਰੀ ਜੇਲ੍ਹ ਗੁਰਦਾਸਪੁਰ ''ਚ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ, ਥਾਣਾ ਸਿਟੀ ''ਚ ਮਾਮਲਾ ਦਰਜ
Saturday, May 02, 2026 - 12:50 PM (IST)
ਗੁਰਦਾਸਪੁਰ (ਹਰਮਨ): ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਚੈਕਿੰਗ ਦੌਰਾਨ ਦੋ ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਸ ਵੱਲੋਂ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ ’ਤੇ ਪਰਚਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੂੰ ਕਰੀਬ 10:40 ਵਜੇ ਜੇਲ੍ਹ ਸਟਾਫ ਵੱਲੋਂ 8 ਚੱਕੀਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਚੱਕੀ ਨੰਬਰ 1 ਦੇ ਬਾਥਰੂਮ ਏਰੀਆ ਵਿੱਚ ਟਾਇਲ ਦੇ ਹੇਠਾਂ ਲੁਕਾਏ ਹੋਏ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਬਰਾਮਦ ਕੀਤੇ ਮੋਬਾਈਲਾਂ ਵਿੱਚ ਇੱਕ ਨਿਜੀ ਕੰਪਨੀ ਦਾ ਕੀਪੈਡ ਫੋਨ ਬਿਨਾਂ ਸਿਮ ਅਤੇ ਬੈਟਰੀ ਦੇ ਸੀ, ਜਦਕਿ ਦੂਜਾ ਨਿਜੀ ਕੰਪਨੀ ਦਾ ਮੋਬਾਈਲ ਸਿਮ ਅਤੇ ਬੈਟਰੀ ਸਮੇਤ ਹੈ। ਇਸ ਸਬੰਧੀ ਜੇਲ੍ਹ ਸੁਪਰਡੈਂਟ ਦੇ ਦਫ਼ਤਰ ਦੇ ਪੱਤਰ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ ਜਿੱਤਿਆ ਸਭ ਦਾ ਦਿਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
