ਕੇਂਦਰੀ ਜੇਲ੍ਹ ਫਿਰ ਸੁਰਖੀਆਂ ''ਚ, ਸਿੱਧੂ ਮੂਸੇਵਾਲਾ ਕਤਲ ਕਾਂਡ ''ਚ ਨਾਮਜ਼ਦ 2 ਗੈਂਗਸਟਰਾਂ ਕੋਲੋਂ ਮੋਬਾਈਲ ਬਰਾਮਦ
Friday, Jan 12, 2024 - 02:48 PM (IST)
ਤਰਨਤਾਰਨ (ਰਮਨ)- ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹਾਈ ਟੇਕ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਫਿਰ ਤੋਂ ਸੁਰਖੀਆਂ 'ਚ ਆ ਗਈ ਹੈ। ਜੇਲ੍ਹ ਵਿੱਚ ਬੰਦ ਖ਼ਤਰਨਾਕ ਗੈਂਗਸਟਰਾਂ, ਹਵਾਲਾਤੀਆਂ, ਕੈਦੀਆਂ ਪਾਸੋਂ ਮੋਬਾਈਲ ਫੋਨ, ਨਸ਼ੀਲੇ ਪਦਾਰਥ ਅਤੇ ਤੇਜ਼ਧਾਰ ਹਥਿਆਰਾਂ ਆਦਿ ਬਰਾਮਦ ਹੋਣ ਦੇ ਚਲਦਿਆਂ ਚਰਚਾ ਵਿੱਚ ਬਣੀ ਰਹਿੰਦੀ ਹੈ। ਦੱਸ ਦੇਈਏ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜਦ ਖ਼ਤਰਨਾਕ ਗੈਂਗਸਟਰ ਪਵਨ ਨਹਿਰਾ ਅਤੇ ਕੇਸ਼ਵ ਕੁਮਾਰ ਪਾਸੋਂ ਜੇਲ੍ਹ ਪ੍ਰਸ਼ਾਸਨ ਨੇ 2 ਸਮਾਰਟ ਫ਼ੋਨ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ
ਜਾਣਕਾਰੀ ਦੇ ਅਨੁਸਾਰ ਪਵਨ ਨਹਿਰਾ ਜਿਸ 'ਤੇ ਧਾਰਾ 302 ਤੋਂ ਇਲਾਵਾ ਵੱਖ-ਵੱਖ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਤਹਿਤ ਦਿੱਲੀ ਤੋਂ ਇਲਾਵਾ ਹੋਰ ਵੱਖ-ਵੱਖ ਥਾਣਿਆਂ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਦਾ ਭਰਾ ਗੈਂਗਸਟਰ ਸੰਪਤ ਨਹਿਰਾ ਜੋ ਕੈਨੇਡਾ ਵਿੱਚ ਮੌਜੂਦ ਹੈ, ਖ਼ਿਲਾਫ਼ ਵੀ ਕਈ ਮਾਮਲੇ ਦਰਜ ਹਨ ਅਤੇ ਪੁਲਸ ਨੂੰ ਲੰਮੇ ਸਮੇਂ ਤੋਂ ਲੋੜੀਂਦਾ ਹੈ। ਪਵਨ ਨਹਿਰਾ ਜੋ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਇਸ ਵੇਲੇ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਹੈ, ਬੀਤੇ ਦਿਨੀਂ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਇੱਕ ਸਮਾਰਟ ਫੋਨ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ
ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਮੁਲਜ਼ਮ ਕੇਸ਼ਵ ਕੁਮਾਰ, ਜਿਸ ਦੇ ਖ਼ਿਲਾਫ਼ ਥਾਣਾ ਮਾਨਸਾ ਵਿਖੇ 302 ਧਾਰਾ ਤਹਿਤ ਮਾਮਲਾ ਦਰਜ ਹੈ ਅਤੇ ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਹੋਣ ਦੌਰਾਨ ਉਸ ਪਾਸੋਂ ਇੱਕ ਸਮਾਰਟ ਫੋਨ ਬਰਾਮਦ ਕੀਤਾ ਗਿਆ ਹੈ। ਦੋਵਾਂ ਪਾਸੋਂ ਬਰਾਮਦ ਕੀਤੇ ਗਏ ਮੋਬਾਇਲ ਫੋਨਾਂ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਅਗਲੇਰੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਕਿ ਇਹ ਫੋਨ ਕਿੰਨੇ ਸਮੇਂ ਤੋਂ ਵਰਤੋਂ ਵਿੱਚ ਲਿਆਂਦੇ ਜਾ ਰਹੇ ਸੀ ਅਤੇ ਜੇਲ੍ਹ ਵਿੱਚ ਬੈਠ ਇਨ੍ਹਾਂ ਵੱਲੋਂ ਕਿਹੜੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਡੌਂਕੀ ਲਾ ਕੇ ਅਮਰੀਕਾ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8