ਮੂਸੇਵਾਲਾ ਕਤਲ ’ਚ ਨਾਮਜ਼ਦ ਗੈਂਗਸਟਰ ਪਾਸੋਂ ਜੇਲ੍ਹ ਅੰਦਰੋਂ ਮਿਲਿਆ ਮੋਬਾਇਲ, ਫੋਰੈਂਸਿਕ ਲੈਬ ''ਚ ਜਾਂਚ ਸ਼ੁਰੂ

03/31/2023 11:07:16 AM

ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਏ ਦਿਨ ਮੋਬਾਇਲ ਫੋਨ, ਨਸ਼ੀਲੇ ਪਦਾਰਥ ਅਤੇ ਹੋਰ ਸਮੱਗਰੀ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਦੀ ਇਕ ਹੋਰ ਮਿਸਾਲ ਉਸ ਵੇਲੇ ਮਿਲੀ ਜਦੋਂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਨਾਮਜ਼ਦ ਗੈਂਗਸਟਰ ਪਾਸੋਂ ਜੇਲ੍ਹ ਪ੍ਰਸ਼ਾਸਨ ਨੇ ਬਿਨਾਂ ਬੈਟਰੀ ਤੋਂ ਇਕ ਮੋਬਾਇਲ ਫੋਨ ਬਰਾਮਦ ਕਰ ਲਿਆ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਬਰਾਮਦ ਕੀਤੇ ਮੋਬਾਇਲ ਫੋਨ ਦੀ ਫੋਰੈਂਸਿਕ ਜਾਂਚ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸੰਗਰੂਰ 'ਚ ਕਰਜ਼ਈ ਮਜ਼ਦੂਰ ਕਿਸਾਨ ਨੇ ਕੀਤੀ ਖੁਦਕੁਸ਼ੀ, ਪਿੱਛੇ ਛੱਡ ਗਿਆ 4 ਬੱਚੇ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵਲੋਂ ਜੇਲ੍ਹ ਅੰਦਰ ਸ਼ੁਰੂ ਕੀਤੇ ਗਏ ਅਚਾਨਕ ਤਲਾਸ਼ੀ ਅਭਿਆਨ ਦੌਰਾਨ ਅਰਸ਼ਦ ਖ਼ਾਨ ਉਰਫ਼ ਅਰਸਦੀਆ ਪੁੱਤਰ ਰਜਾਕ ਖ਼ਾਨ ਵਾਸੀ ਬਕਾਲਸਰ, ਸਰਦਾਰ ਸ਼ਹਿਰ ਜ਼ਿਲ੍ਹਾ ਰਾਜਸਥਾਨ ਪਾਸੋਂ ਇਕ ਨੋਕੀਆ ਕੰਪਨੀ ਦਾ ਬਿਨਾਂ ਬੈਟਰੀ ਵਾਲਾ ਮੋਬਾਇਲ ਫੋਨ ਬਰਾਮਦ ਕੀਤਾ।

ਇਹ ਵੀ ਪੜ੍ਹੋ- ਪ੍ਰੇਮਿਕਾ ਦੇ ਪਿਤਾ ਵੱਲੋਂ ਜ਼ਲੀਲ ਕਰਨ ਤੋਂ ਖ਼ਫ਼ਾ ਨੌਜਵਾਨ ਨੇ ਗਲ਼ ਲਾਈ ਮੌਤ

ਜਾਣਕਾਰੀ ਦਿੰਦੇ ਹੋਏ ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਜਾਂਚ ਏ.ਐੱਸ.ਆਈ ਪ੍ਰੇਮ ਸਿੰਘ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਕੀਤਾ ਗਿਆ ਮੁਲਜ਼ਮ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਪਹਿਲਾਂ ਹੀ ਨਾਮਜ਼ਦ ਹੈ, ਜਿਸ ਦੇ ਮੋਬਾਇਲ ਫੋਨ ਨੂੰ ਫੋਰੈਂਸਿਕ ਲੈਬ ਵਿਚ ਭੇਜ ਅਗਲੀ ਜਾਂਚ ਕਰਵਾਈ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News