ਕੇਂਦਰੀ ਜੇਲ੍ਹ ’ਚੋਂ ਮੋਬਾਈਲ ਤੇ ਕੂਲਲਿਪ ਦੇ ਪੈਕੇਟ ਬਰਾਮਦ
Tuesday, Oct 27, 2026 - 04:59 PM (IST)
ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਤਲਾਸ਼ੀ ਦੌਰਾਨ ਮੋਬਾਈਲ ਅਤੇ ਕੂਲਲਿਪ ਦੇ ਪੈਕੇਟ ਬਰਾਮਦ ਹੋਏ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿਚ ਕੀਤੀ ਤਲਾਸ਼ੀ ਦੌਰਾਨ ਮਹਿਕਪ੍ਰੀਤ ਸਿੰਘ ਵਾਸੀ ਹਰਪੁਰਾ ਅਤੇ ਜਹਾਂਗੀਰ ਸਿੰਘ ਵਾਸੀ ਖੈਰੀ ਕੋਲੋਂ ਇੱਕ ਟਚ ਸਕ੍ਰੀਨ ਮੋਬਾਈਲ ਸਮੇਤ ਸਿੰਮ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਨਸੀਬ ਸਿੰਘ ਵਾਸੀ ਗੰਡੀਵਿੰਡ ਕੋਲੋਂ 4 ਪੈਕੇਟ ਕੂਲਲਿਪ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਸਾਹਿਬ ਵਿਚ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਏ ਗਏ ਹਨ।
