ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
Saturday, Feb 07, 2026 - 05:12 PM (IST)
ਤਰਨਤਾਰਨ(ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ ਹੋਏ ਹਨ। ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਤਹਿਤ ਹਵਾਲਾਤੀ ਜਸਪ੍ਰੀਤ ਸਿੰਘ ਵਾਸੀ ਸੁਲਤਾਨਵਿੰਡ ਅਤੇ ਗੁਰਪਿੰਦਰ ਸਿੰਘ ਵਾਸੀ ਕੰਬੋਅ ਦੇ ਕੋਲੋਂ ਦੋ ਕੀਪੈਡ ਮੋਬਾਈਲ ਅਤੇ ਇਕ ਸਿੰਮ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਇਸ਼ਤਿਹਾਰਾਂ 'ਚ ਰੁੱਝੀ, ਸੂਬੇ 'ਚ ਰੋਜ਼ਾਨਾ ਹੋ ਰਹੇ ਕਤਲ: ਰਾਜਾ ਵੜਿੰਗ
ਇਸੇ ਤਰ੍ਹਾਂ ਹਵਾਲਾਤੀ ਮਨਪ੍ਰੀਤ ਸਿੰਘ ਵਾਸੀ ਰਈਆ ਦੇ ਕੋਲੋਂ ਇਕ ਕੀਪੈਡ ਮੋਬਾਈਲ ਸਮੇਤ ਸਿੰਮ ਅਤੇ ਹਵਾਲਾਤੀ ਅਰਸ਼ਦੀਪ ਸਿੰਘ ਦੇ ਕੋਲੋਂ ਇਕ ਟੱਚ ਸਕ੍ਰੀਨ ਮੋਬਾਈਲ ਸਮੇਤ ਸਿੰਮ ਬਰਾਮਦ ਹੋਇਆ ਹੈ। ਮੁਲਜ਼ਮਾਂ ਦੇ ਵਿਰੁੱਧ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
