ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
Tuesday, Feb 17, 2026 - 01:48 PM (IST)
ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ’ਚ ਕੀਤੀ ਗਈ ਚੈਕਿੰਗ ਦੌਰਾਨ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ 3 ਮੋਬਾਈਲ ਬਰਾਮਦ ਹੋਏ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ’ਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਹਵਾਲਾਤੀ ਸੁਖਦੀਪ ਸਿੰਘ ਵਾਸੀ ਜੰਡਿਆਲਾ ਅਤੇ ਰੌਣਕ ਸਿੰਘ ਵਾਸੀ ਝਬਾਲ ਕੋਲੋਂ ਦੋ ਟਚ ਮੋਬਾਈਲ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ-ਸ੍ਰੀ ਹਰਿਮੰਦਰ ਸਾਹਿਬ ਦੀ AI ਵੀਡੀਓ 'ਤੇ ਹੈੱਡ ਗ੍ਰੰਥੀ ਵੱਲੋਂ ਸਖ਼ਤ ਨਿੰਦਾ, ਕਿਹਾ- ਹੋਵੇ ਸਖ਼ਤ ਕਾਰਵਾਈ
ਜਦਕਿ ਹਵਾਲਾਤੀ ਰਾਜਹਰਵਿੰਦਰ ਸਿੰਘ ਵਾਸੀ ਝਬਾਲ ਦੀ ਤਲਾਸ਼ੀ ਲੈਣ ’ਤੇ ਇਕ ਕੀਪੈਡ ਮੋਬਾਈਲ ਮਿਲਿਆ ਹੈ। ਓਧਰ ਥਾਣਾ ਗੋਇੰਦਵਾਲ ਸਾਹਿਬ ’ਚ ਉਕਤ ਮੁਲਜ਼ਮਾਂ ਵਿਰੁੱਧ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਜੁੱਤੀਆਂ ਸਮੇਤ ਨੌਜਵਾਨ ਦੀ ਵੀਡੀਓ ਵਾਇਰਲ, ਮਾਮਲਾ ਦਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
